ਅੰਮ੍ਰਿਤਸਰ: ਮਨਜੀਤ ਸਿੰਘ ਜੀਕੇ ਨੂੰ ਪਾਰਟੀ 'ਚੋਂ ਬਾਹਰ ਕੱਢਣ 'ਤੇ ਰਾਜਕੁਮਾਰ ਵੇਰਕਾ ਨੇ ਸੁਖਬੀਰ ਬਾਦਲ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੀ.ਕੇ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ ਹੈ।
ਜੀ.ਕੇ ਨੂੰ ਸੱਚ ਬੋਲਣ ਦੀ ਮਿਲੀ ਸਜ਼ਾ: ਰਾਜਕੁਮਾਰ ਵੇਰਕਾ
ਕਾਂਗਰਸੀ ਵਿਧਾਇਕ ਰਾਜਕੁਮਾਰ ਵੇਰਕਾ ਨੇ ਮਨਜੀਤ ਸਿੰਘ ਜੀ.ਕੇ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ 'ਤੇ ਸੁਖਬੀਰ ਬਾਦਲ 'ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਜੀ.ਕੇ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ।
ਰਾਜਕੁਮਾਰ ਵੇਰਕਾ
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪੰਜਾਬ ਵਿਚ ਅਕਾਲੀ ਦਲ ਨੂੰ ਹਰਾ ਕੇ ਖ਼ੁਦ ਦੀ ਜਿੱਤ ਕਾਇਮ ਕੀਤੀ ਹੈ। ਮਨਜੀਤ ਸਿੰਘ ਜੀਕੇ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ। ਇਹੀ ਸਜ਼ਾ ਇਸ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਨੂੰ ਮਿਲੀ ਸੀ।
ਰਾਜਕੁਮਾਰ ਵੇਰਕਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਹਾਲ ਉਸ ਬਾਂਦਰ ਵਰਗਾ ਹੈ ਜਿਸ ਦੇ ਪੈਰਾਂ ਵਿਚ ਅੱਗ ਲੱਗ ਜਾਵੇ ਤਾਂ ਉਹ ਆਪਣੇ ਬੱਚਿਆਂ ਨੂੰ ਪੈਰਾਂ ਥੱਲੇ ਲੈ ਲੈਂਦਾ ਹੈ। ਸੁਖਬੀਰ ਬਾਦਲ ਲਈ ਬਠਿੰਡਾ ਤੇ ਫਿਰੋਜ਼ਪੁਰ ਸੀਟ ਜ਼ਰੂਰੀ ਸੀ, ਅਕਾਲੀ ਦਲ ਜ਼ਰੂਰੀ ਨਹੀਂ ਸੀ।