ਅੰਮ੍ਰਿਤਸਰ:ਆਪ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮ ਸਿੰਘ ਸਾਹਨੀ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਸ਼ੁਕਰਾਨਾ ਅਦਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਗੁਰੂ ਘਰ ਵਿੱਚ ਆਕੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮਸਕਟ ਵਿੱਚ ਫਸੀਆਂ ਹੋਈਆਂ ਕੁੜੀਆਂ ਨੂੰ ਵਾਪਿਸ ਭਾਰਤ ਲਿਆਉਣ ਦੀ ਗੱਲ ਕੀਤੀ। ਵਿਕਰਮ ਸਾਹਨੀ ਨੇ ਕਿਹਾ ਕਿ ਸਾਡੀਆਂ 51 ਦੇ ਕਰੀਬ ਕੁੜੀਆਂ ਨੂੰ ਅਸੀਂ ਭਾਰਤ ਸਹੀ ਸਲਾਮਤ ਲੈ ਕੇ ਆਉਣ ਵਿੱਚ ਕਾਮਯਾਬ ਹੋਏ ਹਾਂ, ਇਸ ਕਰਕੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਹੈ। ਨਾਲ ਹੀ ਉਹਨਾਂ ਦੱਸਿਆ ਕਿ ਰਾਜਾਸਾਂਸੀ ਵਿੱਚ ਹੋਣ ਜਾ ਰਹੀ ਵੱਡੀ ਕਨਵੈਨਸ਼ਨ ਨੂੰ ਲੈ ਕੇ ਲੋਕਾਂ ਨੂੰ ਅਤੇ ਖਾਸ ਤੌਰ 'ਤੇ ਸਿੱਖ ਆਗੂਆਂ ਨੂੰ ਅਹਿਮ ਅਪੀਲ ਵੀ ਕੀਤੀ ਹੈ।
ਸ੍ਰੀ ਦਰਬਾਰ ਸਾਹਿਬ ਪਹੁੰਚੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ, ਮਸਕਟ 'ਚ ਫਸੀਆਂ ਕੁੜੀਆਂ ਨੂੰ ਭਾਰਤ ਲਿਆਉਣ ਤੋਂ ਬਾਅਦ ਕੀਤਾ ਸ਼ੁਕਰਾਨਾ - amritsar
ਰਾਜਸਭਾ ਮੈਂਬਰ ਵਿਕਰਮ ਸਾਹਨੀ ਸ੍ਰੀ ਦਰਬਾਰ ਸਾਹਿਬ ਪਹੁੰਚੇ, ਜਿਥੇ ਉਹਨਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਡੀਆਂ 51 ਦੇ ਕਰੀਬ ਕੁੜੀਆਂ ਨੂੰ ਅਸੀਂ ਭਾਰਤ ਸਹੀ ਸਲਾਮਤ ਲੈ ਕੇ ਆਉਣ ਵਿੱਚ ਕਾਮਯਾਬ ਹੋਏ ਹਾਂ, ਇਸ ਕਰਕੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਹੈ।
ਵਰਲਡ ਸਕਿੱਲ ਸੈਂਟਰ ਦਾ ਆਯੋਜਨ:ਦੱਸਣਯੋਗ ਹੈ ਕਿ ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਓਥੇ ਹੀ ਅੱਜ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਪਹੁੰਚੇ। ਇਸ ਦੇ ਨਾਲ ਹੀ ਉਹਨਾਂ ਵੱਲੋਂ ਕਿਹਾ ਗਿਆ ਕਿ 6 ਅਗਸਤ ਨੂੰ ਇੱਕ ਵੱਡਾ ਵਰਡ ਸਕਿੱਲ ਸੈਂਟਰ ਦਾ ਆਯੋਜਨ ਅੰਮ੍ਰਿਤਸਰ ਦੇ ਰਾਜਾ ਸਾਂਸੀ ਵਿੱਚ ਕੀਤਾ ਜਾ ਰਿਹਾ ਹੈ। ਜਿਸ ਦਾ ਆਯੋਜਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕਰਨਗੇ ਅਤੇ ਉਸ ਵਰਡ ਸਕੇਲ ਸੈਂਟਰ ਦੀ ਕਾਮਯਾਬੀ ਦੇ ਲਈ ਵੀ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਕਰਨ ਪਹੁੰਚੇ ਹਨ।
- Chandrayaan- 3: ਇਸਰੋ ਕੋਲ ਨਹੀਂ ਸਨ ਸ਼ਕਤੀਸ਼ਾਲੀ ਰਾਕੇਟ, ਜਾਣੋ, ਚੰਦਰਯਾਨ-3 ਨੂੰ ਚੰਦਰਮਾ 'ਤੇ ਲਿਜਾਣ ਲਈ ਵਰਤਿਆ ਕਿਹੜਾ ਜੁਗਾੜ
- Barnala accident news: ਬਰਨਾਲਾ ਵਿੱਚ ਭਿਆਨਕ ਕਾਰ ਹਾਦਸਾ, ਇੱਕ ਦੀ ਮੌਤ ਤਿੰਨ ਗੰਭੀਰ ਜ਼ਖ਼ਮੀ
- ਹੜ੍ਹਾਂ ਦੀ ਮਾਰ ਤੋਂ ਬਾਅਦ ਹੁਣ ਡੇਂਗੂ ਦੀ ਦਸਤਕ, ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ
ਬੱਚਿਆਂ ਦੀ ਉਚੇਰੀ ਸਿੱਖਿਆ ਲਈ ਬਣਦੀ ਮਦਦ ਦੀ ਅਪੀਲ :ਨਾਲ ਹੀ ਉਹਨਾਂ ਕੌਮ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਕਮਾਈ ਵਿੱਚੋਂ 20 ਤੋਂ 25% ਸਾਨੂੰ ਪੈਸੇ ਹੁਣ ਬੱਚਿਆਂ ਦੀ ਪੜ੍ਹਾਈ ਦੇ ਲਈ ਦੇਣੇ ਚਾਹੀਦੇ ਹਨ, ਤਾਂ ਜੋ ਕਿ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਸਕੀਏ। ਉਨ੍ਹਾਂ ਕਿਹਾ ਕਿ ਬਹੁਤ ਵੱਡਾ ਸਿੱਖਿਆ ਦਾ ਲੰਗਰ ਅੰਮ੍ਰਿਤਸਰ ਵਿੱਚ ਲਗਾਇਆ ਜਾ ਰਿਹਾ ਹੈ। ਜਿਸ ਦੀ ਪ੍ਰਵਾਨਗੀ ਜੱਥੇਦਾਰ ਅਤੇ ਸਿੱਖ ਆਗੂਆਂ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਉਹਨਾਂ ਦੀ ਸੰਸਥਾ ਵੱਲੋਂ ਲਗਾਤਾਰ ਹੀ ਮਦਦ ਕਰ ਰਹੀ ਹੈ ਅਤੇ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਜਾਂ ਜੋ ਕਿ ਉਹਨਾਂ ਨੂੰ ਖਾਣ ਪੀਣ ਦੀਆਂ ਵਸਤੂਆਂ ਅਤੇ ਪਸ਼ੂ ਨੂੰ ਹਰਾ ਚਾਰਾ ਪਹੁੰਚਾਇਆ ਜਾ ਸਕੇ।