ਅੰਮ੍ਰਿਤਸਰ:ਪੰਜਾਬ ਵਿੱਚ ਲਗਾਤਾਰ ਵੱਧ ਰਹੇ ਗੈਂਗਸਟਰ ਕਲਚਰ (Gangster culture) ਨੇ ਲੋਕਾਂ ਵਿੱਚ ਡਰ ਅਤੇ ਦੈਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਜਿਸ ਦੀ ਤਾਜ਼ਾ ਤਸਵੀਰ ਅੰਮ੍ਰਿਤਸਰ ਦੇ ਮਜੀਠਾ (Majitha of Amritsar) ਤੋਂ ਮੁੜ ਸਾਹਮਣੇ ਆਈ ਹੈ। ਜਿੱਥੇ ਇੱਕ ਮੁਨੀਸ਼ ਕੁਮਾਰ ਨਾਮ ਦੇ ਆੜ੍ਹਤੀਏ ਨੂੰ ਵਿਦੇਸ਼ੀ ਫੋਨ ਨੰਬਰ ਤੋਂ ਕਾਲ ਆਉਦੀ ਹੈ ਅਤੇ ਉਸ ਤੋਂ 10 ਲੱਖ ਦੀ ਫਿਰੌਤੀ ਮੰਗੀ ਜਾਂਦੀ ਹੈ। ਨਾਲ ਹੀ ਫੋਨ ‘ਤੇ ਉਸ ਨੂੰ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੀ ਜਾਂਦੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਮੁਨੀਸ਼ ਕੁਮਾਰ ਨੇ ਕਿਹਾ ਕੀ ਬੀਤੇ ਦਿਨ ਉਨ੍ਹਾਂ ਨੂੰ ਇਹ ਕਾਲ ਆਈ ਸੀ, ਜਿਸ ਤੋਂ ਬਾਅਦ ਉਸ ਨੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ। ਮੁਨੀਸ਼ ਮੁਤਾਬਿਕ ਫੋਨ ਕਰਕੇ ਵਾਲੇ ਮੁਲਜ਼ਮ ਆਪਣੇ-ਆਪ ਨੂੰ ਗੋਲਡੀ ਬਰਾੜ ਦੇ ਬੰਦੇ ਦੱਸ ਰਹੇ ਸਨ। ਜਿਸ ਤੋਂ ਬਾਅਦ ਮਨੀਸ਼ ਕੁਮਾਰ ਦੇ ਪਰਿਵਾਰਿਕ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਆੜ੍ਹਤੀਏ ਤੋਂ ਵਿਦੇਸ਼ੀ ਕਾਲ ਜ਼ਰੀਏ ਮੰਗੀ 10 ਲੱਖ ਦੀ ਫਿਰੌਤੀ, ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਧਮਕੀ ਤੋਂ ਬਾਅਦ ਪੀੜਤ ਮਨੀਸ਼ ਕੁਮਾਰ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Punjab Government and Punjab Police) ਤੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਪੀੜਤ ਨੇ ਕਿਹਾ ਕਿ ਮੈਨੂੰ ਡਰ ਹੈ ਕਿ ਮੁਲਜ਼ਮ ਮੈਨੂੰ ਜਾ ਮੇਰੇ ਪਰਿਵਾਰ ਦੇ ਕਿਸੇ ਮੈਂਬਰ ਦਾ ਕੋਈ ਨੁਕਸਾਨ ਨਾ ਕਰ ਦੇਣ। ਦਰਅਸਲ ਇਹ ਉਸੇ ਗੋਲਡੀ ਬਰਾੜ ਦੇ ਨਾਮ ਲੈ ਰਹੇ ਹਨ, ਜਿਸ ਨੇ ਪਿਛਲੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਉਧਰ ਥਾਣਾ ਮੁਖੀ ਕੱਥੂਨੰਗਲ ਜਸਵਿੰਦਰ ਸਿੰਘ (Police Station Chief Kathunangal Jaswinder Singh) ਨੇ ਕਿਹਾ ਕਿ ਪੁਲਿਸ ਨੇ ਮਨੀਸ਼ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਸਾਈਬਰ ਸੈੱਲ ਦੇ ਸਹਿਯੋਗ ਨਾਲ ਫੋਨ ਨੂੰ ਟ੍ਰੇਸ (Trace the phone with the help of cyber cell) ਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਗ੍ਰਿਫ਼ਤਾਰ ਅੰਕਿਤ ਤੇ ਸਚਿਨ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ