ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਇੱਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 20-22 ਸਾਲ ਦੇ ਸਾਜਨ ਨਾਂਅ ਨੌਜਵਾਨ ਵੱਲੋਂ 9 ਸਾਲਾ ਨਾਬਾਲਗ ਕੁੜੀ ਨਾਲ ਜਬਰ ਜਨਾਹ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਸਬੰਧਤ ਥਾਣੇ ਵਿੱਚ ਮਾਮਲਾ ਦਰਜ ਕਰਵਾਇਆ ਹੈ।
ਪੀੜਤ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਆਪਣੇ ਹਾਣ ਦੀ ਕੁੜੀ ਨਾਲ ਖੇਡਣ ਲਈ ਉਨ੍ਹਾਂ ਦੇ ਘਰੇ ਜਾਂਦੀ ਸੀ। ਉਥੇ ਉਸ ਨੌਜਵਾਨ ਵੱਲੋਂ ਉਸ ਦੀ ਧੀ ਨਾਲ ਜਬਰ ਜਨਾਹ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਮਾਮਲਾ ਨਾ ਦਰਜ ਕਰਵਾਇਆ ਜਾਵੇ। ਪੀੜਤ ਦੀ ਮਾਂ ਨੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਮੰਗ ਕੀਤੀ ਹੈ।