ਅੰਮ੍ਰਿਤਸਰ:ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚਿਆਂ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਬੱਸ ਵਰਕਸਪ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਮੁਲਾਜ਼ਮਾਂ ਦਾ ਕਹਿਣਾ ਸੀ, ਕਿ ਪੰਜਾਬ ਸਰਕਾਰ ਵਾਰ ਵਾਰ ਸਾਡੀ ਮੰਗਾਂ ਸੁਣ ਰਹੀ ਹੈ, ਪਰ ਉਨ੍ਹਾਂ ਦਾ ਕੋਈ ਹੱਲ ਨਹੀਂ ਕੱਢ ਰਹੀ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ, ਕਿ ਜੇਕਰ ਸਰਕਾਰ ਨੇ ਸਾਡੀਆਂ ਜਲਦ ਹੀ ਮੰਗੀ ਵੱਲ ਧਿਆਨ ਨਹੀਂ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਅਸੀਂ ਪੰਜਾਬ ਸਰਕਾਰ ਖ਼ਿਲਾਫ਼ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਕਰਾਂਗੇ।
ਪਿਛਲੇ ਲੰਮੇ ਸਮੇਂ ਤੋਂ ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚਿਆਂ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਉਦੇ ਕਿਹਾ, ਕਿ 2017 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਕੈਪਟਨ ਸਰਕਾਰ ਦੇ ਕਰੀਬ 5 ਸਾਲ ਹੋਣ ਦੇ ਬਾਅਦ ਵੀ ਸਾਡੀਆਂ ਮੰਗਾਂ ਵੱਲੋਂ ਕੈਪਟਨ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।