ਅੰਮ੍ਰਿਤਸਰ: ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਰੁਣ ਜੇਟਲੀ ਦੇ ਜਾਣ ਨਾਲ ਜਿਹੜੀ ਘਾਟ ਸਿਆਸੀ ਜਗਤ ਨੂੰ ਹੋਈ ਹੈ, ਉਹ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜੇਟਲੀ ਜੀ ਦਾ ਸਨਮਾਨ ਭਾਜਪਾ ਦੇ ਨਾਲ-ਨਾਲ ਵਿਰੋਧੀ ਪਾਰਟੀ ਦੇ ਨੇਤਾ ਵੀ ਕਰਦੇ ਹਨ। ਇਸ ਤੋਂ ਹੀ ਜੇਟਲੀ ਦੀ ਚੰਗੀ ਸਖ਼ਸ਼ੀਅਤ ਦਾ ਪਤਾ ਲੱਗਦਾ ਹੈ।
ਸ਼ਵੇਤ ਮਲਿਕ ਨੇ ਕਿਹਾ ਕਿ ਭਾਰਤ ਦੇ ਨਾਲ-ਨਾਲ ਉਨ੍ਹਾਂ ਦੇ ਦੇਹਾਂਤ ਦਾ ਪੰਜਾਬ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਰੁਣ ਜੇਟਲੀ ਨੇ ਜੀ.ਐਸ.ਟੀ, ਆਰਥਿਕ ਵਿਕਾਸ ਵਿੱਚ ਵਾਧਾ ਤੇ ਮਹਿੰਗਾਈ 'ਚ ਕਮੀ ਵਰਗੀਆਂ ਯੋਜਨਾਵਾਂ ਨੂੰ ਬਹੁਤ ਚੰਗੇ ਤਰੀਕੇ ਨਾਲ ਲਾਗੂ ਕੀਤਾ। ਮਲਿਕ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਭਰਪਾਈ ਹੋਣੀ ਅਸੰਭਵ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸਾਬਕਾ ਖਜ਼ਾਨਾ ਮੰਤਰੀ ਅਰੁਣ ਜੇਟਲੀ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਦਿੱਲੀ ਦੇ ਏਮਜ਼ ਵਿੱਚ 9 ਅਗਸਤ ਤੋਂ ਭਰਤੀ ਸਨ ਜਿੱਥੇ ਉਨ੍ਹਾਂ 12 ਵੱਜ ਕੇ 7 ਮਿੰਟ 'ਤੇ ਆਖ਼ਰੀ ਸਾਹ ਲਏ।
ਬਿਮਾਰੀ ਕਾਰਨ ਨਹੀਂ ਲੜੀਆਂ ਸਨ 2019 ਦੀਆਂ ਲੋਕ ਸਭਾ ਚੋਣਾਂ