ਅੰਮ੍ਰਿਤਸਰ:ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ। ਪੰਘੂੜਾ ਸਕੀਮ ਹੁਣ ਤੱਕ 187 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।
ਰਾਤ 10.15 ਵਜੇ ਕੋਈ ਵਿਅਕਤੀ ਨਵ ਜੰਮੀ ਬੱਚੀ ਨੂੰ ਪੰਘੂੜੇ ਵਿੱਚ ਛੱਡ ਗਿਆ ਸੀ। ਇਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁਲ ਤੰਦਰੁਸਤ ਹੈ। ਡਾ. ਗੁਰਪ੍ਰੀਤ ਕੌਰ ਜੋਹਲ ਸੂਦਨ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ ਇਸ ਬੱਚੇ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।
Red Cross cradle saved the lives of 187 children in Amritsar ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 187 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਵਾ ਦਿੰਦੇ ਹਨ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚਿਆਂ ਦੀ ਮੈਡੀਕਲ ਜਾਂਚ ਪਾਰਵਤੀ ਦੇਵੀ ਹਸਪਤਾਲ ਵਿਖੇ ਕਰਵਾਈ ਜਾਂਦੀ ਹੈ ਅਤੇ ਹਸਪਤਾਲ ਵੱਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਬੱਚਿਆਂ ਦਾ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ।
ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ ਬੱਚਿਆਂ ਦੀ ਗਿਣਤੀ 187 ਹੋ ਗਈ ਹੈ, ਜਿਨ੍ਹਾਂ ਵਿਚ 156 ਲੜਕੀਆਂ ਅਤੇ 31 ਲੜਕੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਬੋਲੇ, ਕਾਂਗਰਸ ਦਾ ਸਭ ਤੋਂ ਪਹਿਲਾ ਪ੍ਰਧਾਨ ਅੰਗਰੇਜ਼ ਸੀ, ਇਹ ਕਾਂਗਰਸੀ ਆਗੂ ਭੜਕੇ