ਪੰਜਾਬ

punjab

By

Published : Oct 25, 2021, 8:32 PM IST

ETV Bharat / state

ਪੰਜਾਬੀ ਭਾਸ਼ਾ ਨੂੰ ਲੈਕੇ ਬੀਬੀ ਜਗੀਰ ਕੌਰ ਨੇ ਕੇਂਦਰ ‘ਤੇ ਸਾਧੇ ਨਿਸ਼ਾਨੇ

ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਨੇ ਪੰਜਾਬੀ ਨੂੰ ਛੋਟੀ ਭਾਸ਼ਾ (Punjabi language) ਬਣਾਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵੀ ਇਸ ਭਾਸ਼ਾ ਵਿੱਚ ਹਨ, ਅਜਿਹੀ ਭਾਸ਼ਾ ਨੂੰ ਪ੍ਰਮੁੱਖ ਭਾਸ਼ਾਵਾਂ ਵਿੱਚ ਲਿਆ ਜਾਣਾ ਚਾਹੀਦਾ ਹੈ ਤੇ ਹਰ ਇੱਕ ਸਕੂਲ ਦੇ ਵਿੱਚ ਭਾਵੇਂ ਸੀਬੀਐੱਸਈ ਹੋਵੇ ਜਾਂ ਕੋਈ ਹੋਰ ਸਭ ਥਾਵਾਂ ਤੇ ਪੜ੍ਹਾਈ ਜਾਣੀ ਚਾਹੀਦੀ ਹੈ।

ਪੰਜਾਬੀ ਭਾਸ਼ਾ ਨੂੰ ਲੈਕੇ ਬੀਬੀ ਜਗੀਰ ਕੌਰ ਨੇ ਕੇਂਦਰ ‘ਤੇ ਸਾਧੇ ਨਿਸ਼ਾਨੇ
ਪੰਜਾਬੀ ਭਾਸ਼ਾ ਨੂੰ ਲੈਕੇ ਬੀਬੀ ਜਗੀਰ ਕੌਰ ਨੇ ਕੇਂਦਰ ‘ਤੇ ਸਾਧੇ ਨਿਸ਼ਾਨੇ

ਅੰਮ੍ਰਿਤਸਰ: ਐਸ.ਜੀ.ਪੀ.ਸੀ (SGPC) ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ 'ਤੇ ਵੱਡੀ ਤਦਾਦ ਸੰਗਤਾਂ ਦਾ ਉਚੇਚੇ ਤੌਰ 'ਤੇ ਪੁਹੰਚਣ ‘ਤੇ ਧੰਨਵਾਦ ਕੀਤਾ| ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ 100 ਸਾਲਾ ਸਤਾਬਦੀ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ 15 ਨਵੰਬਰ ਨੂੰ ਸਮਾਗਮ ਹੋਣਗੇ। ਨਾਲ ਹੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ਨੂੰ ਲੈਕੇ ਕਮੇਟੀ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਭਲਕੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ।

ਪੰਜਾਬੀ ਭਾਸ਼ਾ ਨੂੰ ਲੈਕੇ ਬੀਬੀ ਜਗੀਰ ਕੌਰ ਨੇ ਕੇਂਦਰ ‘ਤੇ ਸਾਧੇ ਨਿਸ਼ਾਨੇ

ਭਲਕੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਚ ਸਮਾਗਮ

ਉਨ੍ਹਾਂ ਕਿਹਾ ਕਿ ਇਹ ਸਮਾਮਮ ਭਲਕੇ ਮੰਜੀਹਾਲ ਦੇ ਵਿੱਚ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਵਿੱਚ ਵੱਡੇ ਪੱਧਰ ਤੇ ਉੱਘੀਆਂ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਗਿਆ ਹੈ। । ਇਸ ਸਬੰਧੀ ਧਰਮ ਪ੍ਰਚਾਰ ਲਹਿਰ ਚਲਾਈ ਗਈ ਹੈ, ਜਿਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ| ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਹੁਣ ਤੱਕ 300 ਦੇ ਕਰੀਬ ਸੇਵਾਦਾਰ ਕੰਮ ਕਰ ਰਹੇ ਹਨ। ਜਿਹੜੇ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ ਵਿੱਚ ਵੀ ਜਾ ਰਹੇ ਹਨ।

ਧਾਰਮਿਕ ਸਥਾਨਾਂ ਲਈ ਫਲਾਈਟਾਂ ਤੇ ਲਗਾਈ ਰੋਕ ਹਟਾਉਣ ਦੀ ਮੰਗ

ਉੱਥੇ ਹੀ ਬੀਬੀ ਜਗੀਰ ਕੌਰ ਵੱਲੋਂ ਉਨ੍ਹਾਂ ਕਿਹਾ ਕਿ ਨਾਂਦੇੜ ਸਾਹਿਬ ਵਾਲੀਆਂ ਫਲਾਈਟਾਂ ‘ਤੇ ਲਗਾਈ ਗਈ ਰੋਕ ਜਲਦੀ ਹਟਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੀਆਂ ਫਲਾਈਟਾਂ ਛੇਤੀ ਸ਼ੁਰੂ ਕੀਤੀਆਂ ਜਾਣ।

ਕੇਂਦਰ ਦੇ ਫੈਸਲੇ ਦੇ ਵਿਰੋਧ

ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਪੰਜਾਬੀ ਨੂੰ ਛੋਟੀ ਭਾਸ਼ਾ (Punjabi language) ਬਣਾਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵੀ ਇਸ ਭਾਸ਼ਾ ਵਿੱਚ ਹਨ, ਅਜਿਹੀ ਭਾਸ਼ਾ ਨੂੰ ਪੰਜਾਬ ਵਿੱਚ ਪ੍ਰਮੁੱਖ ਭਾਸ਼ਾ ਬਣਾਇਆ ਜਾਣਾ ਚਾਹੀਦਾ ਹੈ। ਐਸਜੀਪੀਸੀ ਦੇ ਤਹਿਤ, ਹਸਪਤਾਲ ਵਿੱਚ ਕੋਰੋਨਾ ਅਵਧੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਵਿੱਚ ਵਾਧਾ ਕੀਤਾ ਜਾਵੇਗਾ।

ਦੂਜੇ ਪਾਸੇ, ਬੀਬੀ ਜਗੀਰ ਕੌਰ ਨੇ ਅਫਗਾਨਿਸਤਾਨ ਵਿੱਚ ਸਿੱਖਾਂ 'ਤੇ ਅੱਤਿਆਚਾਰ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸੱਚਾਈ ਸਾਹਮਣੇ ਨਹੀਂ ਆਈ ਹੈ, ਇਹ ਸਿਰਫ ਅਫਵਾਹ ਹੈ ਅਤੇ ਜਿੱਥੇ ਕੋਰੋਨਾ ਦੀਆਂ ਪਾਬੰਦੀਆਂ ਹਰ ਜਗ੍ਹਾ ਤੋਂ ਹਟਾ ਦਿੱਤੀਆਂ ਗਈਆਂ ਹਨ ਪਰ ਸਰਕਾਰ ਕਰਤਾਰਪੁਰ ਲਾਂਘਾ ਨਾ ਖੋਲ੍ਹਣਾ ਇੱਕ ਅਸਫਲਤਾ ਹੈ, ਜਿਸ ਨੂੰ ਖੋਲ੍ਹਣ ਲਈ ਉਨ੍ਹਾਂ ਵੱਲੋਂ ਵਾਰ-ਵਾਰ ਅਪੀਲ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ:'ਲੁਧਿਆਣਾ ‘ਚ ਬਣੇਗੀ ਹਾਈ-ਟੈਕ ਵੈਲੀ'

ABOUT THE AUTHOR

...view details