ਅੰਮ੍ਰਿਤਸਰ:ਸਮੂਹ ਜਗਤ ਦੇ ਹਿਰਦੇ ਨੂੰ ਉਸ ਸਮੇਂ ਠੇਸ ਪਹੁੰਚੀ ਜਦੋਂਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਇਹ ਘਟਨਾ ਸੁਣ ਕੇ ਮਨ ਬਹੁਤ ਭਰਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਾਰੀਆਂ ਸੰਗਤਾਂ ਦੇ ਹਿਰਦੇ ਬਲੂੰਦਰੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਹੋਣ ਤੋਂ ਬਾਅਦ ਭਰਿਆ ਮਨ ਹੋਣ ਕਾਰਨ ਅਸੀਂ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹਾਂ।
ਧਾਰਮਿਕ ਸਥਾਨਾਂ ਦਾ ਰੱਖਿਆ ਜਾਵੇ ਪੂਰਾ ਧਿਆਨ
ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਨਿੰਦਾ ਕੀਤੀ ਜਾਵੇ, ਉਨੀ ਹੀ ਘੱਟ ਹੈ। ਇਸ ਤਰ੍ਹਾਂ ਘਟਨਾਵਾਂ ਨਾ ਹੋਣ ਇਸ ਕਰਕੇ ਉਨ੍ਹਾਂ ਨੇ ਪੂਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜਿੰਨ੍ਹੇ ਵੀ ਧਾਰਮਿਕ ਸਥਾਨ ਹਨ ਫਿਰ ਚਾਹੇ ਉਹ ਉਹ ਕਿਸੇ ਵੀ ਧਰਮ ਨਾਲ ਸੰਬੰਧਿਤ ਹੋਣ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾਵੇ।
ਉਨ੍ਹਾਂ ਕਿ ਹੋ ਸਕਦਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਕੋਈ ਗਲਤ ਏਜੰਸੀਆਂ ਜਾਂ ਫਿਰ ਗਲਤ ਤਾਕਤਾਂ ਗਲਤ ਰੋਲ ਖੇਡਣ ਦੀਆਂ ਤਾਕਤਾਂ ਕੰਮ ਕਰ ਰਹੀਆਂ ਹੋਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਾਜਿਸਾਂ ਰਚਣ ਵਾਲੀਆਂ ਤਾਕਤਾਂ ਨੂੰ ਜ਼ਰੂਰ ਬੇਨਕਾਬ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਸੰਗਤਾਂ ਨੂੰ ਵੀ ਅਪੀਲ ਕਰਦਾਂ ਹਾਂ ਕਿ ਉਹ ਗੁਰਦੁਆਰਿਆਂ ਦਾ ਵਿਸ਼ੇਸ਼ ਧਿਆਨ ਰੱਖਣ, ਮੰਦਰਾਂ ਦਾ ਧਿਆਨ ਰੱਖਣ ਯਾਨਿ ਕਿ ਸਾਰੇ ਹੀ ਧਾਰਿਮਕ ਅਸਥਾਨਾਂ ਦਾ ਧਿਆਨ ਰੱਖਣ।
ਪੰਜਾਬੀਆਂ ਨੂੰ ਅਮਨ ਸ਼ਾਂਤੀ, ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ
ਮੁੱਖ ਮੰਤਰੀ ਚੰਨੀ ਨੇ ਸਾਰੇ ਹੀ ਪੰਜਾਬੀਆਂ ਨੂੰ ਅਮਨ ਸ਼ਾਂਤੀ, ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਇਸ ਤਰ੍ਹਾਂ ਦੀ ਘਟਨਾ ਕਰਨ ਲਈ ਮਾੜੇ ਮਨਸੂਬੇ ਨਾਲ ਆਇਆ ਤਾਂ ਸਾਡੀਆਂ ਇੰਟੈਲੀਜੇਂਸੀਆਂ ਉਨ੍ਹਾਂ ਨੂੰ ਫੜ੍ਹਨ ਦੀ ਪੂਰੀ ਕੋਸ਼ਿਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸੰਗਤ ਵਿੱਚੋਂ ਵੀ ਕਿਸੇ ਨੂੰ ਇਸ ਤਰ੍ਹਾਂ ਦਾ ਕੋਈ ਅਨਸਰ ਨਜ਼ਰ ਆਉਂਦਾ ਹੈ ਤਾਂ ਉਹ ਵੀ ਇਸ ਗੱਲ ਨੂੰ ਲੈ ਕੇ ਪੂਰਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਬਖਸਿਆ ਨਹੀਂ ਜਾਵੇਗਾ।