ਪੰਜਾਬ

punjab

ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼ - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਰਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸੰਮਤ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ। ਇਹ ਕੈਲੰਡਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਨਵਾਂ ਸਾਲ 553 ਨਾਨਕਸ਼ਾਹੀ ਸੰਮਤ 14 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼

By

Published : Mar 13, 2021, 8:40 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸੰਮਤ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ। ਇਹ ਕੈਲੰਡਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਨਵਾਂ ਸਾਲ 553 ਨਾਨਕਸ਼ਾਹੀ ਸੰਮਤ 14 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੱਲੋਂ ਸਮੂਹ ਸੰਸਾਰ ਭਰ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼

ਇਹ ਵੀ ਪੜੋ: ਕਵਾਡ ਕਾਨਫਰੰਸ 'ਚ ਵੱਖ ਵੱਖ ਗਲੋਬਲ ਮੁੱਦਿਆਂ 'ਤੇ ਵਿਚਾਰ ਕੀਤਾ ਜਾਵੇਗਾ: ਵ੍ਹਾਈਟ ਹਾਊਸ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੂਰਾ ਸਾਲ ਚੱਲਣ ਵਾਲੇ ਇਹਨਾਂ ਸਮਾਗਮਾਂ ਨੂੰ ਵਧ ਚੜ੍ਹ ਕੇ ਮਨਾਉਣ। ਕਿਉਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਹੁਤ ਹੀ ਵੱਡੀ ਦੇਣ ਹੈ ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਪਾਕਿਸਤਾਨ ਅਤੇ ਹਿੰਦੁਸਤਾਨ ਦੀਆਂ ਸੰਗਤਾਂ ਨੂੰ ਚਾਹੀਦਾ ਹੈ ਇਕੱਠੇ ਹੋ ਕੇ ਮਨਾਉਣ।

ਇਸ ਸਬੰਧੀ ਵਿਸ਼ਵ ਭਰ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਸੱਦਾ ਭੇਜਿਆ ਗਿਆ ਹੈ। ਜਿਸ ਵਿੱਚ ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੂੰ ਵੀ ਸੱਦਾ ਭੇਜਿਆ ਗਿਆ ਹੈ।

ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੱਦਾ ਦੇਣ ਸਬੰਧੀ ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆ ਜਾਣ ਤੋਂ ਜੋ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ, ਕਿਉਂਕਿ ਇਹ ਸੰਘਰਸ਼ ਬਹੁਤ ਲੰਬਾ ਚੱਲ ਚੁੱਕਾ ਹੈ।

ਇਹ ਵੀ ਪੜੋ: ਜੈਤੋ: ਵਿਜੀਲੈਂਸ ਵਿਭਾਗ ਨੇ ਖ਼ੁਰਾਕ ਤੇ ਸਪਲਾਈ ਦੇ ਗੋਦਾਮਾਂ 'ਚ ਕੀਤੀ ਛਾਪੇਮਾਰੀ

ABOUT THE AUTHOR

...view details