ਪੰਜਾਬ

punjab

ETV Bharat / state

ਪੰਜਾਬ ਦੇ ਨਾਲ ਯੂਪੀ 'ਚ ਵੀ ਕੀਤੇ ਜਾਣਗੇ ਧਾਰਮਿਕ ਸਮਾਗਮ: ਦਮਦਮੀ ਟਕਸਾਲ - ਦਮਦਮੀ ਟਕਸਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ।

ਫ਼ੋਟੋ
ਫ਼ੋਟੋ

By

Published : Mar 16, 2021, 9:07 PM IST

ਅੰਮ੍ਰਿਤਸਰ : ਜਿੱਥੇ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਦਮਦਮੀ ਟਕਸਾਲ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਤੋਂ ਆਰੰਭ ਕੀਤੀ।

ਦਮਦਮੀ ਟਕਸਾਲ ਦੇ ਮੁੱਖੀ ਬਾਬਾ ਰਾਮ ਸਿੰਘ ਨੇ ਅਰਦਾਸ ਕਰਕੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਕੀਤੀ।

ਪੰਜਾਬ ਦੇ ਨਾਲ ਯੂਪੀ 'ਚ ਵੀ ਕੀਤੇ ਜਾਣਗੇ ਧਾਰਮਿਕ ਸਮਾਗਮ: ਦਮਦਮੀ ਟਕਸਾਲ

ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਰਾਮ ਸਿੰਘ ਮੁਖੀ ਦਮਦਮੀ ਟਕਸਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਢੇ ਜਾ ਰਹੇ ਹਨ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਵੱਖ-ਵੱਖ ਸਥਾਨਾਂ ਉੱਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਇਲਾਵਾ ਯੂ ਪੀ ਵਿੱਚ ਵੀ ਧਾਰਮਿਕ ਸਮਾਗਮ ਕਰਵਾਏ ਜਾਣਗੇ।

ABOUT THE AUTHOR

...view details