ਪੰਜਾਬ

punjab

ETV Bharat / state

1984 ਦੇ ਸ਼ਹੀਦਾਂ ਨੂੰ ਕੀਤਾ ਯਾਦ, ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ - ਗੁਰਦੁਆਰਾ ਝੰਡਾ ਬੁੰਗਾ ਸਾਹਿਬ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

Remembering 1984 Sikh Massacre Martyrs
Etv Bharat

By

Published : Nov 2, 2022, 11:21 AM IST

Updated : Nov 2, 2022, 11:29 AM IST

ਅੰਮ੍ਰਿਤਸਰ:ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਨੇ ਕੀਰਤਨ ਕੀਤਾ।

1984 ਦੇ ਸ਼ਹੀਦਾਂ ਨੂੰ ਕੀਤਾ ਯਾਦ, ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ, ਕਾਨਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ’ਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਇੰਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ।

ਇਸ ਦੇ ਨਾਲ ਹੀ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ ਜਿਸ ਨੇ ਦੁਨੀਆ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਇਹ ਮਾਨਵਤਾ ਵਿਰੋਧੀ ਕਰੂਰ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਵਾਰ-ਵਾਰ ਧੋਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਦੇ ਹਨ, ਪਰ ਸਰਕਾਰਾਂ ਵੱਲੋਂ ਅੱਜ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ:ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਵਿੱਚ ਰੱਖਣ ਲਈ ਖਰਚੇ ਲੱਖਾਂ, ਹੋਵੇਗੀ ਵੱਡੀ ਕਾਰਵਾਈ !

Last Updated : Nov 2, 2022, 11:29 AM IST

ABOUT THE AUTHOR

...view details