ਪੰਜਾਬ

punjab

ETV Bharat / state

ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਹੋਵੇਗੀ ਰੀਪੋਲ - ਅੰਮ੍ਰਿਤਸਰ

ਪੋਲਿੰਗ ਸਟੇਸ਼ਨ ਨੰ. 123 ਵਿਧਾਨਸਭਾ ਹਲਕਾ ਰਾਜਾਸਾਂਸੀ ਵਿਖੇ 22 ਮਈ ਹੋਵੇਗੀ ਰੀਪੋਲ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦਿੱਤੀ ਜਾਣਕਾਰੀ, ਨਿੱਜਤਾ ਦੀ ਹੋਈ ਸੀ ਉਲੰਘਣਾ।

RePoll In Rajasansi Amritsar

By

Published : May 20, 2019, 7:40 PM IST

ਅੰਮ੍ਰਿਤਸਰ: ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰ: 123 ਵਿੱਚ 22 ਮਈ ਨੂੰ ਮੁੜ ਮਤਦਾਨ ਕਰਵਾਇਆ ਜਾਵੇਗਾ। ਵੋਟਿੰਗ ਦਾ ਸਮਾਂ ਸਵੇਰੇ 7 ਵਜੋ ਤੋਂ ਸ਼ਾਮ 6 ਵਜੇ ਤੱਕ ਦਾ ਹੋਵੇਗਾ। ਲੋਕਾਂ ਨੂੰ 22 ਮਈ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਮੁੜ ਅਪੀਲ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ 'ਤੇ ਲੱਗੇ ਵੈਬ ਕਾਸਟ ਕੈਮਰੇ ਰਾਹੀਂ ਧਿਆਨ ਵਿੱਚ ਆਇਆ ਸੀ ਕਿ ਇਸ ਬੂਥ 'ਤੇ ਚੋਣ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕੈਮਰੇ ਰਾਹੀਂ ਪਤਾ ਲੱਗਾ ਸੀ ਕਿ ਵੋਟਰ ਕੰਪਾਰਟਮੈਟ ਵਿੱਚ ਇੱਕ ਤੋਂ ਵੱਧ ਵਿਅਕਤੀ ਕੈਮਰੇ 'ਚ ਨਜ਼ਰ ਆਏ ਸਨ।

ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਭਾਵੇਂ ਕਿਸੇ ਵੀ ਰਾਜਨੀਤਕ ਦਲ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਪਰ ਉਨ੍ਹਾਂ ਵੱਲੋਂ ਆਪਣੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। ਇਸ ਦੀ ਪੁਸ਼ਟੀ ਸਮੀਰ ਵਰਮਾ ਜਨਰਲ ਅਬਜ਼ਰਵਰ ਵੱਲੋਂ ਆਪਣੀਆਂ ਰਿਪੋਰਟਾਂ ਵਿੱਚ ਕੀਤੀ ਗਈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਚੋਣ ਕਮਿਸ਼ਨ ਵੱਲੋਂ ਬੂਥ ਨੰ: 123 'ਤੇ ਵੋਟਿੰਗ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬੂਥ 'ਤੇ ਕੋਈ ਵੀ ਲੜਾਈ ਝਗੜਾ ਨਹੀਂ ਹੋਇਆ ਸੀ ਪਰ ਵੋਟ ਕਰਨ ਦੀ ਨਿਜਤਾ ਦਾ ਉਲੰਘਣ ਹੋਇਆ ਸੀ।

ABOUT THE AUTHOR

...view details