ਅੰਮ੍ਰਿਤਸਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦੇ ਬਾਹਰ ਮੀਟਰ ਰੀਡਰਾਂ ਵੱਲੋਂ ਹਰਭਜਨ ਸਿੰਘ ਈਟੀਓ ਨੂੰ ਮੰਗ ਪੱਤਰ ਦੇਣ ਪਹੁੰਚੇ। ਇਸ ਮੌਕੇ ਮੰਤਰੀ ਨੇ ਕਿਹਾ ਕਿ ਜੋ ਵੀ ਘਪਲੇ ਹੋਏ ਹਨ ਉਸ ਵਾਸਤੇ ਪੰਜਾਬ ਸਰਕਾਰ ਜਿਨ੍ਹਾਂ ਵੱਲੋਂ ਘਪਲੇ ਕੀਤੇ ਗਏ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕਰਨ ਨੂੰ ਤਿਆਰ ਹੈ ਮੁਲਾਜ਼ਮ ਅਜੋਕੀ ਮੀਟਰ ਰੀਡਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਆਸ਼ਵਾਸਨ ਦਿੱਤਾ ਗਿਆ ਕਿ ਉਨ੍ਹਾਂ ਨੂੰ ਰੋਜ਼ਾਨਾ ਦੀ ਦਿਹਾੜੀ ਤੇ ਲਿਆਂਦਾ ਜਾਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲੱਗ ਰਹੇ ਲੰਬੇ ਲੰਬੇ ਕੱਟਾਂ ਨੂੰ ਲੈ ਕੇ ਆਮ ਲੋਕ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਦੀ ਪ੍ਰੇਸ਼ਾਨੀ ਸਿਰਫ਼ ਇਸ ਕਰਕੇ ਹੈ ਕਿਉਂਕਿ ਮੁੱਢਲਾ ਢਾਂਚਾ ਠੀਕ ਨਹੀਂ ਹੈ। ਕੱਚੇ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਆਸ ਭਾਸ਼ਣ ਦਿੱਤਾ ਗਿਆ ਕਿ ਰੋਜ਼ਾਨਾ ਦੀ ਦਿਹਾੜੀ ਤੇ ਇਨ੍ਹਾਂ ਨੂੰ ਲਗਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੋ ਵੀ ਵਿਅਕਤੀਆਂ ਵੱਲੋਂ ਇਨ੍ਹਾਂ ਦੇ ਨਾਲ ਧੋਖਾਧੜੀ ਕੀਤੀ ਗਈ ਹੈ ਉਨ੍ਹਾਂ ਦੀਆਂ ਫਾਈਲਾਂ ਕਢਵਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਈਆਂ ਜਾਣਗੀਆਂ ਤਾਂ ਜੋ ਕਿ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।
ਪੁਰਾਣੇ ਸਮੇਂ 'ਚ ਕੀਤੇ ਗਏ ਘੁਟਾਲਿਆਂ ਦੀ ਰਿਪੋਰਟ ਬਣ ਰਹੀ ਹੈ : ਹਰਭਜਨ ਸਿੰਘ ਈਟੀਓ ਮੀਟਰ ਰੀਡਰਾਂ ਨਾਲ ਗੱਲਬਾਤ ਤੇ ਬੋਲੇ ਕਿ ਇਨ੍ਹਾਂ ਦੇ ਨਾਲ ਬਹੁਤ ਵਧੀਆ ਢੰਗ ਨਾਲ ਮੁਲਾਕਾਤ ਹੋਈ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਇਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਨਾਲ ਹੀ 300 ਬਿਜਲੀ ਮੁਫ਼ਤ ਬੋਲਦੇ ਹੋਏ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੱਸੀ ਪ੍ਰਤੀਸ਼ਤ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਹੋਣੇ ਸ਼ੁਰੂ ਹੋ ਜਾਣਗੇ ਕਿਉਂਕਿ ਕੱਲ੍ਹ ਤੋਂ ਹੀ ਹਰੇ ਨੋਟੀਫਿਕੇਸ਼ਨ ਜਾਰੀ ਹੋਈ ਹੈ। ਪੰਜਾਬ ਦੇ ਲੋਕਾਂ ਨੂੰ ਦੋ ਮਹੀਨੇ ਬਾਅਦ ਇਸ ਦਾ ਜ਼ਰੂਰ ਫਾਇਦਾ ਮਿਲੇਗਾ।
ਉਥੇ ਦੂਸਰੇ ਪਾਸੇ ਮੀਟਰ ਕੱਚੇ ਮੀਟਰ ਰੀਡਰ ਸੂਬਾ ਪ੍ਰਧਾਨ ਮੇਜਰ ਸਿੰਘ ਜਿਸ ਰਾਹੀਂ ਹਰਭਜਨ ਸਿੰਘ ਈਟੀਓ ਦੇ ਨਾਲ ਮੁਲਾਕਾਤ ਕਰਨ ਤੋਂ ਬਾਹਰ ਪਹੁੰਚੇ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੜੀ ਵਧੀਆ ਢੰਗ ਦੇ ਨਾਲ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਮੁੱਦੇ ਜ਼ਰੂਰ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡਾ ਸ਼ੋਸ਼ਣ ਠੇਕੇਦਾਰ ਕਰ ਰਹੇ ਹਨ ਅਤੇ ਸਾਨੂੰ ਪੈਸੇ ਵੀ ਘੱਟ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਣਦੀ ਮਾਲੀ ਸਹਾਇਤਾ ਕੀਤੀ ਜਾਵੇ ਅਤੇ ਇਸ ਨੂੰ ਲੈ ਕੇ ਜੋ ਪ੍ਰਸਤਾਵ ਸੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਦਿੱਤਾ ਹੈ। ਉਨ੍ਹਾਂ ਵੱਲੋਂ ਉਸ ਉੱਤੇ ਵਿਚਾਰ ਕਰਨ ਲਈ ਵੀ ਕਿਹਾ ਗਿਆ ਹੈ ਹੁਣ ਵੇਖਣਾ ਹੋਵੇਗਾ ਕਿ ਸਰਕਾਰ ਇਸ ਉੱਤੇ ਕੀ ਫੈਸਲਾ ਲੈਂਦੀ ਹੈ।
ਇਹ ਵੀ ਪੜ੍ਹੋ:ਕੈਬਨਿਟ ਵਿਸਥਾਰ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ: ਮੁਫਤ ਬਿਜਲੀ ’ਤੇ ਲੱਗੀ ਮੋਹਰ