ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਦੇ ਜਥੇਦਾਰ (Jathedar of Sri Akal Takht) ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਵਿਵਾਦ ‘ਤੇ ਜਿੱਥੇ ਸਿਆਸੀ ਲੀਡਰ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ, ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (Jathedar of Takht Sri Kesgarh Sahib) ਗਿਆਨੀ ਰਘੁਬੀਰ ਸਿੰਘ ਵੱਲੋਂ ਪੰਜਾਬ ਸਰਕਾਰ (Government of Punjab) ਵੱਲੋਂ ਸੁਰੱਖਿਆ ਕਰਮੀ ਵਾਪਸ ਬਲਾਉਣ ਤੋਂ ਬਾਅਦ ਆਪਣੀ ਹਿਫਾਜਤ ਲਈ ਆਪਣਾ ਲਾਇਸੈਂਸੀ ਪਿਸਤੌਲ ਆਪਣੇ ਨਾਲ ਰੱਖ ਲਿਆ ਹੈ।
ਉਧਰ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਬਾਣੇ ਦੇ ਵਿੱਚ ਸ਼ਸਤਰਧਾਰੀ ਨੌਜਵਾਨਾਂ ਨੇ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਹਰ ਸਮੇਂ ਰਵਾਇਤੀ ਸ਼ਸਤਰਾਂ ਸਮੇਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਕਰਨ ਲਈ ਤਿਆਰ ਹਨ।