ਅੰਮ੍ਰਿਤਸਰ: ਪ੍ਰਧਾਨ ਟੌਂਗ ਨੇ ਦੱਸਿਆ ਕਿ ਆੜਤੀਆਂ ਅਤੇ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੀ ਟੀਮ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਣਕਾਂ ਮੰਡੀ ਵਿੱਚ ਰੁਲ ਰਹੀਆਂ ਹਨ ਅਤੇ ਸਰਕਾਰੀ ਬਾਰਦਾਨਾਂ ਮੁਹੱਈਆ ਨਹੀ ਹੋ ਰਿਹਾ। ਜਿਸ ਕਾਰਣ ਉਹ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋ ਪੁਖਤਾ ਖਰੀਦ ਸੁਰੂ ਨਹੀਂ ਕੀਤੀ ਗਈ। ਮੀਂਹ ਝੱਖੜ ਦੌਰਾਨ ਮੌਸਮ ਨਿੱਤ ਆਪਣੇ ਰੰਗ ਦਿਖਾ ਰਿਹਾ ਹੈ। ਪਹਿਲਾਂ ਵੀ ਕਈ ਜਗ੍ਹਾਂ ਤੇ ਗੜੇਮਾਰੀ ਹੋਣ ਅਤੇ ਭਾਰੀ ਮੀਂਹ ਪੈਣ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਵੱਲੋ ਅੱਜੇ ਤੱਕ ਕਿਸਾਨਾਂ ਨੂੰ ਕੋਈ ਵੀ ਮਦਦ ਨਹੀ ਦਿੱਤੀ ਗਈ। ਹੁਣ ਵੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਬਦਲਾਖੋਰੀ ਦੀ ਨੀਅਤ ਨਾਲ ਉਹਨਾਂ ਨੂੰ ਮੰਡੀਆਂ ਵਿੱਚ ਖਰਾਬ ਕਰਨ ਲਈ ਨਿੱਤ ਨਵੇ-ਨਵੇ ਤਰੀਕੇ ਨਾਲ ਉਹਨਾਂ ਨੂੰ ਮੰਡੀਆਂ ਵਿੱਚ ਖੱਜਲ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਕਿਸਾਨਾਂ ਨੂੰ ਤੋੜਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਰਲ ਕੇ ਤਸ਼ੱਦਦ ਕਰ ਰਹੀ ਹੈ। ਕਿਸਾਨਾਂ ਦੀਆਂ ਮੁਸਕਿਲਾ ਸੁਣਨ ਤੋਂ ਬਾਅਦ ਟੌਂਗ ਅਤੇ ਉਹਨਾਂ ਦੇ ਸਾਥੀ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਥਰੇਵਾਲ, ਮੰਗਲ ਸਿੰਘ ਫਾਜਲਪੁਰ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ, ਸਰਕਲ ਪ੍ਰਧਾਨ ਸਰਬਜੀਤ ਸਿੰਘ, ਸੁਰਜੀਤ ਸਿੰਘ ਕੰਗ, ਵਿਸ਼ਾਲ ਮੰਨਣ, ਬਲਦੇਵ ਸਿੰਘ ਬੋਦੇਵਾਲ, ਸਰਕਲ ਪ੍ਰਧਾਨ ਅਜੀਤ ਸਿੰਘ ਵਡਾਲਾ ਆਦਿ ਸੈਕਟਰੀ ਮਾਰਕੀਟ ਕਮੇਟੀ ਰਈਆ ਨੂੰ ਮਿਲੇ ਅਤੇ ਕਿਸਾਨਾਂ ਦੀਆਂ ਮੁਸਕਿਲਾਂ ਤੁਰੰਤ ਹੱਲ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੈਕਟਰੀ ਮਾਰਕੀਟ ਕਮੇਟੀ ਨੇ ਆਮ ਆਦਮੀ ਪਾਰਟੀ ਦੀ ਟੀਮ ਨੂੰ ਭਰੋਸਾ ਦਵਾਇਆ ਕਿ ਜਲਦ ਹੀ ਬਾਰਦਾਨੇ, ਸਰਕਾਰੀ ਖਰੀਦ ਅਤੇ ਹੋਰ ਕਿਸਾਨਾਂ ਅਤੇ ਆੜਤੀਆਂ ਨੂੰ ਆਉਣ ਵਾਲੀਆਂ ਮੁਸਕਿਲਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।
ਮੰਡੀਆਂ ਵਿੱਚ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ - ਦਲਬੀਰ ਸਿੰਘ ਟੌਂਗ - ਆਮ ਆਦਮੀ ਪਾਰਟੀ ਦੀ ਟੀਮ ਨਾਲ ਗੱਲਬਾਤ ਦੌਰਾਨ ਦੱਸਿਆ
ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਗੂ ਅਤੇ ਟਰਾਂਸਪੋਰਟ ਵਿੰਗ ਦੇ ਪੰਜਾਬ ਪ੍ਰਧਾਨ ਦਲਬੀਰ ਸਿੰਘ ਟੌਂਗ ਨੇ ਸਾਥੀਆਂ ਸਮੇਤ ਦਾਣਾ ਮੰਡੀ ਰਈਆ ਦਾ ਦੌਰਾ ਕਰ ਕਿਸਾਨਾਂ ਨਾਲ ਗੱਲਬਾਤ ਕਰ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਿਲਾਂ ਸੁਣੀਆਂ।
ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਬਦਲਾਖੋਰੀ ਦੀ ਨੀਅਤ ਨਾਲ ਮੰਡੀਆਂ ਵਿੱਚ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ
ਇਸ ਮੌਕੇ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਜੇਕਰ ਤੁਰੰਤ ਸਰਕਾਰਾਂ ਨੇ ਕਿਸਾਨਾਂ ਪ੍ਰਤੀ ਆਪਣੀ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪਿੰਡ-ਪਿੰਡ ਲਾਮਬੰਦੀ ਕਰਕੇ ਕਿਸਾਨਾਂ,ਮਜਦੂਰਾਂ ਅਤੇ ਹੋਰ ਵਰਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਜਾਗ੍ਰਤਿ ਕੀਤਾ ਜਾਵੇਗਾ।