ਅੰਮ੍ਰਿਤਸਰ:ਅੰਮ੍ਰਿਤਸਰ 'ਚ ਦਿਨ ਪਰ ਦਿਨ ਲੁੱਟ ਖੋਹਾਂ ਦੀਆਂ ਵਾਰਦਾਤਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ। ਸ਼ੁੱਕਰਵਾਰ ਨੂੰ ਇੱਕ ਸੋਨੇ ਦੀ ਦੁਕਾਨ 'ਤੇ ਕੁੱਝ ਅਗਿਆਤ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਦੀ ਕੀਮਤ 25 ਲੱਖ ਰੁਪਿਆ ਦੱਸੀ ਜਾਂ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਬੀਤੇ ਸਮੇਂ ਦੀ ਤਾਂ ਬੀਤੇ ਸਮੇਂ ਵਿੱਚ ਵੀ ਤਾਂ ਦਬੁਰਜੀ ਵਿੱਚ ਕੁੱਝ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਦੁਕਾਨ ਉੱਤੇ ਗੰਨ ਪੁਆਇੰਟ 'ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਵਿੱਚ ਇੱਕ ਸੋਨੇ ਦੀ ਦੁਕਾਨ ਉੱਤੇ 5 ਤੋਂ 6 ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਸੁਨਿਆਰੇ ਨੂੰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਉਥੇ ਹੀ ਮੌਕੇ 'ਤੇ ਪੁਲਿਸ ਪਹੁੰਚੀ ਅਤੇ ਸੀਸੀਟੀਵੀ ਕੈਮਰੇ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।