ਅੰਮ੍ਰਿਤਸਰ: ਸੂਬੇ ਚ ਲੁੱਟਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲਈ ਵੀ ਚਿੰਤਾ ਦਾ ਵਿਸ਼ਾ ਵੀ ਬਣੀ ਹੋਈ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰੇ ਪਿਸਤੌਲ ਦੀ ਨੋਕ ਤੇ ਮੋਬਾਇਲਾਂ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਦੱਸ ਦਈਏ ਕਿ ਮੋਬਾਇਲਾ ਦੀ ਕੀਮਤ 4 ਲੱਖ ਦੇ ਕਰੀਬ ਦੀ ਦੱਸੀ ਜਾ ਰਹੀ ਹੈ।
ਲੁਟੇਰੇ ਪਿਸਤੌਲ ਦੀ ਨੋਕ ’ਤੇ ਮੋਬਾਇਲ ਨਾਲ ਭਰਿਆ ਬੈਗ ਖੋਹ ਕੇ ਹੋਏ ਫਰਾਰ ਇਹ ਵੀ ਪੜੋ: ਫਤਿਹਗੜ੍ਹ ਸਾਹਿਬ ਦਾ ਇੱਕ ਅਜਿਹਾ ਸਕੂਲ ਜਿੱਥੇ ਨਾ ਪੀਣ ਨੂੰ ਪਾਣੀ, ਨਾ ਬਿਜਲੀ
ਦੁਕਾਨਦਾਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਨੂੰ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ ਪਰ ਰਸਤੇ ਚ ਤਿੰਨ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਉਸਨੂੰ ਪਿਸਤੌਲ ਦਿਖਾਈ ’ਤੇ ਬੈਗ ਮੰਗਣ ਲੱਗੇ। ਜਦੋ ਉਸਨੇ ਬੈਗ ਦੇਣ ਤੋਂ ਇਨਕਾਰ ਕੀਤਾ ਤਾਂ ਉਹ ਉਸ ਕੋਲੋਂ ਬੈਗ ਖੋਹ ਕੇ ਫਰਾਰ ਹੋ ਗਏ।
ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ
ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਮਨਜੀਤ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਨੇੜੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਜਲਦੀ ਹੀ ਮੁਲਜ਼ਮ ਫੜ ਲਏ ਜਾਣਗੇ।