ਪੰਜਾਬ

punjab

ETV Bharat / state

ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸ਼ਰਾਬ ਦੇ ਠੇਕੇ 'ਤੇ ਹੋਈ ਲੁੱਟ ਦੀ ਵਾਰਦਾਤ

ਦੇਰ ਰਾਤ ਜੰਡਿਆਲਾ ਗੁਰੂ ਵਿਖੇ ਇੱਕ ਸ਼ਰਾਬ ਦੇ ਠੇਕੇ ਉੱਤੇ ਲੁੱਟ ਦੀ ਵਾਰਦਾਤ ਹੋਈ ਹੈ। ਲੁਟੇਰਿਆਂ ਨੇ ਪਿਸਤੌਲ ਦਾ ਡਰ ਦਿਖਾ ਕੇ 18 ਹਜ਼ਾਰ ਰੁਪਏ ਲੁੱਟ ਲਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Robbery at Jandiala Guru's contract
ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸ਼ਰਾਬ ਦੇ ਠੇਕੇ 'ਤੇ ਹੋਈ ਲੁੱਟ ਦੀ ਵਾਰਦਾਤ

By

Published : Jun 25, 2023, 9:12 PM IST

ਲੁੱਟ ਦੀ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਠੇਕਾ ਮਾਲਿਕ ਅਤੇ ਪੁਲਿਸ ਅਧਿਕਾਰੀ।

ਅੰਮ੍ਰਿਤਸਰ :ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਲੁਟੇਰਿਆਂ ਵੱਲੋ ਆਏ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਨ੍ਹਾਂ ਲੁਟੇਰਿਆਂ ਦੇ ਮਨਾਂ ਵਿੱਚ ਪੁਲਿਸ ਦਾ ਕੋਈ ਵੀ ਡਰ ਖੌਫ ਨਹੀਂ ਹੈ। ਇਹ ਲੋਕ ਨਾਜਾਇਜ਼ ਹਥਿਆਰਾਂ ਦੇ ਨਾਲ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਤੇ ਫ਼ਰਾਰ ਹੋ ਜਾਂਦੇ ਹਨ। ਉਥੇ ਹੀ ਦੇਰ ਰਾਤ ਲੁਟੇਰਿਆਂ ਵੱਲੋ ਇੱਕ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਤੇਜ਼ਧਾਰ ਹਥਿਆਰਾਂਂ ਨਾਲ ਹਮਲਾ :ਜਾਣਕਾਰੀ ਮੁਤਾਬਿਕ ਦੇਰ ਰਾਤ ਸਵਾ ਨੌ ਵਜੇ ਦੇ ਕਰੀਬ 6 ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੋਲ ਦਾ ਡਰ ਦਿਖਾ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਵੱਲੋਂ ਠੇਕੇ ਦੇ ਕਰਿੰਦੇ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਵੀ ਕੀਤਾ ਗਿਆ ਜਦੋਂ ਲੁਟੇਰਿਆਂ ਵੱਲੋ ਉਸ ਕੋਲੋ ਕੈਸ਼ ਮੰਗਿਆ ਗਿਆ ਤਾਂ ਪਹਿਲਾਂ ਉਸ ਵਲੋਂ ਇਨਕਾਰ ਕੀਤਾ ਗਿਆ, ਜਿਸ ਤੋਂ ਬਾਅਦ ਲੁਟੇਰਿਆਂ ਵੱਲੋ ਗੋਲ਼ੀ ਵੀ ਚਲਾਈ ਗਈ ਜੋ ਸਿੱਧੀ ਠੇਕੇ ਉੱਤੇ ਪਈ ਕੈਂਡੀ ਵਿੱਚ ਜਾ ਕੇ ਲੱਗੀ

ਦੱਸਿਆ ਗਿਆ ਹੈ ਕਿ ਠੇਕੇ ਉੱਤੇ ਕੰਮ ਕਰਨ ਵਾਲਾ ਕਰਿੰਦਾ ਆਪਣੀ ਜਾਨ ਬਚਾਕੇ ਭੱਜ ਗਿਆ ਅਤੇ ਲੁਟੇਰਿਆਂ ਵੱਲੋ ਠੇਕੇ ਦੇ ਗੱਲੇ ਵਿੱਚ ਸਾਢੇ 18 ਹਜਾਰ ਰੁਪਏ ਦੀ ਰਕਮ ਲੁੱਟ ਲਈ ਗਈ ਅਤੇ ਫ਼ਰਾਰ ਹੋ ਗਏ। ਜਿਸਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਵੀ ਦਿੱਤੀ ਗਈ। ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ। ਸਾਨੂੰ ਸੂਚਨਾ ਮਿਲੀ ਸੀ ਕਿ ਤਿੰਨ ਮੋਟਰਸਾਇਕਲਾਂ ਉੱਤੇ ਸਵਾਰ ਛੇ ਦੇ ਕਰੀਬ ਵਿਅਕਤੀਆਂ ਵਲੋਂ ਰਾਤ ਨੂੰ ਸ਼ਰਾਬ ਦੇ ਠੇਕੇ ਉੱਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ABOUT THE AUTHOR

...view details