ਅੰਮ੍ਰਿਤਸਰ:ਅੰਮ੍ਰਿਤਸਰ ਵੀਰਵਾਰ ਦਿਨ ਦਿਹਾੜ੍ਹੇ ਪੰਜਾਬ ਨੈਸ਼ਨਲ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਜਿਸ ਤੋਂ ਬਾਅਦ ਬੈਂਕ ਵਿੱਚ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਪਹੁੰਚੇ। ਉਹਨਾਂ ਵੱਲੋਂ ਬੈਂਕ ਦਾ ਦੌਰਾ ਕੀਤਾ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਉਸ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਲੁਟੇਰਿਆਂ ਦੇ ਗੈਂਗਸਟਰ ਦੇ ਮਨਾਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ। ਜਿਸ ਤਰੀਕੇ ਨਾਲ ਦਿਨ-ਦਿਹਾੜੇ ਲੁੱਟਾਂ ਖੋਹਾਂ ਹੋ ਰਹੀਆਂ ਹਨ ਕਤਲ ਹੋ ਰਹੇ ਹਨ ਇਸ ਤੋਂ ਪਤਾ ਲੱਗਦਾ ਹੈ ਕਿ ਮੁਲਜ਼ਮਾਂ ਨੂੰ ਕਨੂੰਨ ਵਿਵਸਥਾ ਦਾ ਕੋਈ ਡਰ ਨਹੀਂ ਹੈ।
ਇਸ ਮੌਕੇ ਵੇਰਕਾ ਨੇ ਕਿਹਾ ਕਿ ਰਾਣੀ ਕੇ ਬਾਗ ਇੱਕ ਪੌਸ ਇਲਾਕਾ ਹੈ। ਉਨ੍ਹਾਂ ਕਿਹਾ ਇੱਕ ਪਾਸੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਹੈ। ਦੂਜੇ ਪਾਸੇ ਸੈਸ਼ਨ ਚੌਂਕ ਹੈ। ਜਿੱਥੇ ਲਾਅ ਐਂਡ ਆਰਡਰ ਦੀ ਇਨ੍ਹੀਂ ਕੜੀ ਸੁਰੱਖਿਆ ਹੋਵੇ ਸੁਰੱਖਿਆ ਦੀ ਪ੍ਰਵਾਹ ਨਾ ਕਰਦੇ ਹੋਏ ਲੁਟੇਰਿਆਂ ਨੇ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।