ਪੰਜਾਬ

punjab

ETV Bharat / state

Bank Robbery In Amritsar: ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ ਬੈਂਕ 'ਚ ਡਾਕਾ, ਲੱਖਾਂ ਦੀ ਨਕਦੀ ਲੁੱਟ ਕੇ ਲੁਟੇਰੇ ਫਰਾਰ

ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ ਪੰਜਾਬ ਨੈਸ਼ਨਲ ਬੈਂਕ ਵਿਚ ਡਕੈਤੀ ਦੀ ਖਬਰ ਸਾਹਮਣੇ ਆਈ ਹੈ। ਲੁਟੇਰੇ ਬੈਂਕ ਵਿਚੋਂ 20 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Robbery in Punjab National Bank at Rani Ka Bagh in Amritsar
ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ ਬੈਂਕ 'ਚ ਡਾਕਾ, ਲੱਖਾਂ ਦੀ ਨਕਦੀ ਲੁੱਟ ਕੇ ਲੁਟੇਰੇ ਫਰਾਰ

By

Published : Feb 16, 2023, 1:54 PM IST

Updated : Feb 16, 2023, 2:24 PM IST

ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ ਬੈਂਕ 'ਚ ਡਾਕਾ

ਅੰਮ੍ਰਿਤਸਰ :ਪੰਜਾਬ ਵਿਚ ਲਗਾਤਾਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਇਹ ਵਾਰਦਾਤਾਂ ਕਾਨੂੰਨ ਪ੍ਰਬੰਧਾਂ ਉਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਨੇ ਇਕ ਬੈਂਕ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੀ ਨਕਦੀ ਲੁੱਟ ਲਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ ਪੰਜਾਬ ਨੈਸ਼ਨਲ ਬੈਂਕ ਵਿਟ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕੁਝ ਹੀ ਮਿੰਟਾਂ ਵਿੱਚ ਲੁਟੇਰਿਆਂ ਨੇ 20 ਲੱਖ ਰੁਪਏ ਲੁੱਟੀ ਤੇ ਉਥੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਖੇ ਬੈਂਕ 'ਚ ਡਾਕਾ

ਗੌਰਤਲਬ ਹੈ ਕਿਬੈਂਕ ਵਿਚ ਕੋਈ ਵੀ ਸੁਰੱਖਿਆ ਦਾ ਪ੍ਰਬੰਧ ਨਹੀਂ ਸੀ ਨਾ ਹੀ ਕੋਈ ਸੁਰੱਖਿਆ ਗਾਰਡ ਬੈਂਕ ਵਿਚ ਮੌਜੂਦ ਸੀ, ਜਿਸਦੇ ਚਲਦੇ ਲੁਟੇਰਿਆਂ ਵੱਲੋਂ ਬੇਖੌਫ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਪੀ ਐਸ ਵਿਰਕ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਰਾਣੀ ਕਾ ਬਾਗ ਵਿੱਖੇ ਪੰਜਾਬ ਨੈਸ਼ਨਲ ਬੈਂਕ ਵਿਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 22 ਲੱਖ ਰੁਪਏ ਦੇ ਕਰੀਬ ਬੈਂਕ ਵਿੱਚ ਲੁੱਟ ਕੀਤੀ ਗਈ ਹੈ। ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਹਾਂ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ :Nikki Yadav Murder Case: ਨਿੱਕੀ ਯਾਦਵ ਦੀ ਕਤਲ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ

ਉਥੇ ਹੀ ਬੈਂਕ ਵਿੱਚ ਮੌਜੂਦ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਉਹ ਬੈਂਕ ਵਿਚ ਕਿਸੇ ਕੰਮ ਲਈ ਆਇਆ ਤਾਂ ਉਸ ਨੂੰ ਬੈਂਕ ਦੇ ਬਾਹਰ ਹੀ ਰੋਕਿਆ ਗਿਆ। ਉਸਨੇ ਦੱਸਿਆ ਕਿ ਦੋ ਨੌਜਵਾਨਾਂ ਵਲੋਂ ਪਿਸਤੌਲ ਦੇ ਜ਼ੋਰ ਉਤੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਬੈਂਕ ਦੇ ਉੱਪਰ ਪੰਜਾਬ ਨੈਸ਼ਨਲ ਬੈਂਕ ਦਾ ਖੇਤਰੀ ਦਫ਼ਤਰ ਵੀ ਹੈ। ਇੰਨਾ ਹੀ ਨਹੀਂ ਇਸ ਬੈਂਕ ਤੋਂ 100 ਮੀਟਰ ਦੀ ਦੂਰੀ 'ਤੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅਤੇ 500 ਮੀਟਰ ਦੀ ਦੂਰੀ 'ਤੇ ਪੁਲਿਸ ਡੀਸੀ ਅਤੇ ਪੁਲਿਸ ਕਮਿਸ਼ਨਰ ਦਾ ਦਫ਼ਤਰ ਹੈ।

Last Updated : Feb 16, 2023, 2:24 PM IST

ABOUT THE AUTHOR

...view details