ਅੰਮ੍ਰਿਤਸਰ: ਹਰ ਵਾਰ ਦੀ ਤਰ੍ਹਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੀਪਾਵਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਕਈ ਤਰ੍ਹਾਂ ਦੇ ਸਮਾਗਮ ਹੋਏ। ਉਥੇ ਹੀ ਸਿੱਖ ਸੰਗਤਾਂ ਵੱਲੋਂ ਸ਼ਾਮ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੇ ਚਾਰੇ ਪਾਸੇ ਦੀਵੇ ਜਗਾ ਕੇ ਸ਼ਰਧਾ ਤੇ ਪਿਆਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ, ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਮਨਮੋਹਕ ਦੀਪਮਾਲਾ ਨਾਲ ਰੁਸ਼ਨਾਇਆ ਗਿਆ।
ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ - Shri Akal Takht Sahib
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੀਪਾਵਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਕਈ ਤਰ੍ਹਾਂ ਦੇ ਸਮਾਗਮ ਹੋਏ।
ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ
ਸੰਗਤਾਂ ਜਿੱਥੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੀਆਂ ਉੱਥੇ ਹੀ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਤੇ ਇਸ ਅਲੌਕਿਕ ਆਤਿਸ਼ਬਾਜ਼ੀ ਨੇ ਸੁੰਦਰਤਾ ਨੂੰ ਚਾਰ ਚੰਨ ਲਾ ਦਿੱਤੇ ਸਨ।