ਅੰਮ੍ਰਿਤਸਰ:ਰਾਜਾਸਾਂਸੀ ਦੇ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਇਸ ਰੈਲੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਪਹੁੰਚੇ ਹਨ।
ਅਕਾਲੀ ਦਲ ਦੀ ਕਾਂਗਰਸ ਖ਼ਿਲਾਫ਼ ਰੋਸ ਰੈਲੀ, ਰੈਲੀ ਵਿੱਚ ਪਹੁੰਚੇ ਬੋਨੀ ਅਜਨਾਲਾ - dana mandi in amritsar
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਤਹਿਤ ਅੰਮ੍ਰਿਤਸਰ ਦੇ ਰਾਜਾਸਾਂਸੀ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਆਗੂ ਵੀ ਪਹੁੰਚ ਚੁੱਕੇ ਹਨ। ਇਸ ਮੌਕੇ ਡਾ.ਰਤਨ ਸਿੰਘ ਅਜਨਾਲਾ ਦੇ ਪੁੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਰੈਲੀ ਵਿੱਚ ਸ਼ਾਮਿਲ ਹੋਏ।
![ਅਕਾਲੀ ਦਲ ਦੀ ਕਾਂਗਰਸ ਖ਼ਿਲਾਫ਼ ਰੋਸ ਰੈਲੀ, ਰੈਲੀ ਵਿੱਚ ਪਹੁੰਚੇ ਬੋਨੀ ਅਜਨਾਲਾ ਰੋਸ ਰੈਲੀ](https://etvbharatimages.akamaized.net/etvbharat/prod-images/768-512-6057378-thumbnail-3x2-k.jpg)
ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹਿੱਸਾ ਬਣ ਚੁੱਕੇ ਸਾਬਕਾ ਸੰਸਦ ਮੈਂਬਰ ਡਾ.ਰਤਨ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਪੁੱਤਰ ਬੋਨੀ ਸਿੰਘ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਵਿੱਚ ਵਾਪਸੀ ਕਰ ਲਈ ਹੈ। ਰਤਨ ਸਿੰਘ ਅਜਨਾਲਾ ਤੇ ਬੋਨੀ ਅਮਰਪਾਲ ਸਿੰਘ ਅਜਨਾਲਾ ਸਾਰੀਆਂ ਕਿਆਸਰੀਆਂ ਨੂੰ ਖ਼ਤਮ ਕਰਦਿਆਂ ਅਕਾਲੀ ਦਲ ਵਿੱਚ ਵਾਪਿਸ ਪਰਤ ਆਏ ਹਨ ਤੇ ਹੁਣ ਉਹ ਅਕਾਲੀ ਦਲ ਵਿੱਚ ਸ਼ਾਮਿਲ ਹੋ ਚੁੱਕੇ ਹਨ।
ਉੱਥੇ ਹੀ ਤੁਹਾਨੂੰ ਦੱਸ ਦਈਏ, ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਇਨ੍ਹਾਂ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਥਾਂ-ਥਾਂ ਜਾ ਕੇ ਰੈਲੀਆਂ ਕਰ ਰਹੇ ਹਨ।