ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ । ਇਸ ਦੇ ਚੱਲਦਿਆਂ ਸਰਕਾਰ ਵਲੋਂ ਸੂਬੇ 'ਚ ਦਾਖ਼ਲ ਹੋਣ ਲਈ 72 ਘੰਟੇ ਪਹਿਲਾਂ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਸਿਹਤ ਵਿਭਾਗ ਵਲੋਂ ਸੈਂਪਿਲਿੰਗ ਜਾਰੀ ਹੈ। ਉਧਰ ਇਸ ਨੂੰ ਲੈਕੇ ਮੁਸਾਫ਼ਰਾਂ ਵਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ।
ਰੇਲ ਸਫ਼ਰ ਲਈ ਆਏ ਮੁਸਾਫ਼ਰਾਂ ਦਾ ਕਹਿਣਾ ਕਿ ਉਨ੍ਹਾਂ ਦੀ ਰੇਲਵੇ ਸਟੇਸ਼ਨ 'ਤੇ ਕਿਸੇ ਵਲੋਂ ਕੋਈ ਵੀ ਜਾਂਚ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਸਿਹਤ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵਲੋਂ ਉਨ੍ਹਾਂ ਦੀ ਜਾਂਚ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਨਾ ਤਾਂ ਉਨ੍ਹਾਂ ਵਲੋਂ ਕੋਰੋਨਾ ਜਾਂਚ ਕਰਵਾਈ ਗਈ ਅਤੇ ਨਾ ਹੀ ਸਿਹਤ ਵਿਭਾਗ ਦੇ ਕਿਸੇ ਮੁਲਾਜ਼ਮ ਵਲੋਂ ਉਨ੍ਹਾਂ ਦੀ ਕੋਰੋਨਾ ਜਾਂਚ ਕੀਤੀ ਗਈ।