ਪੰਜਾਬ

punjab

By

Published : Nov 4, 2021, 11:31 AM IST

Updated : Nov 4, 2021, 11:53 AM IST

ETV Bharat / state

ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ, ਦੇਸ਼ ਵਿਦੇਸ਼ ਤੋਂ ਸੰਗਤ ਪਹੁੰਚੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਸ੍ਰੀ ਹਰਮਿੰਦਰ ਸਾਹਿਬ ਵਿਖੇ ਦੀਵਾਲੀ (Diwali) ਦਾ ਤਿਉਹਾਰ (Festival) ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਦੀ ਦੀਵਾਲੀ (Diwali) ਵੇਖਣ ਦੇ ਲਈ ਦੂਰੋ-ਦੂਰੋ ਸੰਗਤ ਪਹੁੰਚ ਰਹੀ ਹੈ।

ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ, ਦੇਸ਼ ਵਿਦੇਸ਼ ਤੋਂ ਸੰਗਤ ਪਹੁੰਚੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ, ਦੇਸ਼ ਵਿਦੇਸ਼ ਤੋਂ ਸੰਗਤ ਪਹੁੰਚੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ:ਦੀਵਾਲੀ ਦਾ ਤਿਉਹਾਰ (Diwali) ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਤਿਉਹਾਰ ਵਾਲੇ ਦਿਨ ਜਿੱਥੇ ਭਗਵਾਨ ਸ੍ਰੀ ਰਾਮ ਚੰਦਰ ਜੀ 14 ਸਾਲਾਂ ਦਾ ਬਨਵਾਸ ਕੱਟ ਕੇ ਵਾਪਸ ਅਯੁੱਧਿਆ ਪਰਤੇ ਸਨ ਤਾਂ ਲੋਕਾਂ ਨੇ ਦੇਸ਼ੀ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਮਨਾਈ ਸੀ। ਉੱਥੇ ਹੀ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਗਵਾਲੀਅਰ ‘ਚ 52 ਬੰਦੀ ਰਾਜਿਆ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ (Amritsar) ਪਹੁੰਚੇ ਸਨ। ਜਿੱਥੇ ਗੁਰੂ ਜੀ ਦੇ ਆਉਣ ਦੀ ਖੁਸ਼ੀ ਵਿੱਚ ਵਿੱਚ ਦੀਪ ਮਾਲਾ ਕਰਕੇ ਸਿੱਖ ਸੰਗਤਾਂ ਨੇ ਖੁਸ਼ੀ ਮਨਾਈ ਸੀ।

ਉਸ ਦਿਨ ਤੋਂ ਹੁਣ ਤੱਕ ਹਰ ਸਾਲ ਇਸੇ ਦਿਨ ਸਿੱਖਾਂ ਵੱਲੋਂ ਇਸ ਦਿਨ ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਦਾ ਹੈ। ਇਸ ਦਿਨ ਜਿੱਥੇ ਹਰ ਘਰ ਵਿੱਚ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਉੱਥੇ ਹੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ (Sri Harmandir Sahib) ਵਿਖੇ ਵੱਡੀ ਗਿਣਤੀ ਵਿੱਚ ਇੱਕਠੀ ਹੋਈ ਸੰਗਤ ਦੀਪ ਮਾਲਾ ਕਰਕੇ ਖੁਸ਼ੀ ਮਨਾਉਦੀ ਹੈ। ਇਸ ਦਿਨ ਸ੍ਰੀ ਹਰਮਿੰਦਰ ਸਾਹਿਬ (Sri Harmandir Sahib) ਦਾ ਅਨੌਖਾ ਹੀ ਦ੍ਰਿਸ਼ ਹੁੰਦਾ ਹੈ।

ਦੀਵਾਲੀ ਮੌਕੇ ਹਰਮਿੰਦਰ ਸਾਹਿਬ ‘ਚ ਪਹੁੰਚੀ ਵੱਡੀ ਗਿਣਤੀ ਵਿੱਚ ਸੰਗਤ

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ (Sri Harmandir Sahib) ਪਹੁੰਚੀ ਸੰਗਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦੂਰ-ਦੁਰਹਾਡੇ ਤੋਂ ਪਹੁੰਚੀ ਸੰਗਤ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਸਰ (Amritsar) ਸਪੈਸ਼ਲ ਦੀਵਾਲੀ ਦੇਖਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ (Amritsar) ਦੀ

ਇਹ ਵੀ ਪੜ੍ਹੋ:ਬੰਦੀ ਛੋੜ ਦਿਹਾੜੇ ਨੂੰ ਸਮਰਪਿਤ ਗਵਾਲੀਅਰ ਤੋਂ ਅੰਮ੍ਰਿਤਸਰ ਪੁੱਜੇ ਨਗਰ ਕੀਰਤਨ ਦਾ ਭਰਵਾਂ ਸੁਆਗਤ

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ

ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਮੁਗ਼ਲਾਂ ਦੇ ਜਬਰ ਨਾਲ ਨਜਿੱਠਣ ਲਈ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ।

ਉਨ੍ਹਾਂ ਨੇ 'ਮੀਰੀ' ਤੇ 'ਪੀਰੀ' ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ 'ਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਵਿੱਚ ਸਿੱਖ ਕੌਮ ਸਬੰਧੀ ਨਿਰਣਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਬਾਬਰ ਦਾ ਜੇਲ੍ਹ ਖ਼ਾਨਾ ਜਿਵੇਂ ਗੁਰੂ ਨਾਨਕ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ।

ਉਸੇ ਤਰ੍ਹਾਂ ਜਹਾਂਗੀਰ ਵਲੋਂ ਕੀਤੀ ਗ੍ਰਿਫ਼ਤਾਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਇਰਾਦੇ ਵਿੱਚ ਕੋਈ ਬਦਲਾਵ ਨਹੀਂ ਲਿਆ ਸਕੀ। ਆਖਿਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ।

ਪਰ ਸੱਚੀ ਸਰਕਾਰ ਨੇ ਇਕੱਲੇ ਜੇਲ੍ਹ ਤੋਂ ਰਿਹਾ ਹੋਣ ਤੋਂ ਇਨਕਾਰ ਕਰ ਦਿੱਤਾ। ਮੁਕਤੀ ਦੇ ਦਾਤੇ ਨੇ ਆਪਣੇ ਨਾਲ 52 ਹੋਰ ਰਾਜਿਆਂ ਨੂੰ ਵੀ ਜੇਲ੍ਹ ਤੋਂ ਆਜ਼ਾਦ ਕਰਵਾਇਆ। ਸੰਗਤਾਂ ਨੇ ਬੰਦੀ ਛੋੜ ਦਾਤੇ ਦੀ ਸ੍ਰੀ ਅਕਾਲ ਤਖਤ ਸਾਹਿਬ ਤੇ ਵਾਪਸੀ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਣਾ ਆਰੰਭ ਕਰ ਦਿੱਤਾ, ਜੋ ਕਿ ਅੱਜ ਵੀ ਜਾਰੀ ਹੈ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ 19 ਜੂਨ ਸੰਨ 1595 ਈ. ਵਿੱਚ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਸਾਹਿਬ ਜੀ ਦੀ ਪੜ੍ਹਾਈ ਅਤੇ ਸ਼ਸਤਰ ਵਿੱਦਿਆ ਦੀ ਜਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰੂ-ਘਰ ਦੀ ਵਿੱਦਿਆ ਦਿੱਤੀ ਅਤੇ ਸ਼ਸਤਰਾਂ ਦੀ ਵਰਤੋਂ, ਘੋੜ ਸਵਾਰੀ, ਕੁਸ਼ਤੀਆਂ ਆਦਿ ਦੀ ਸਿਖਲਾਈ ਵੀ ਕਰਵਾਈ।

Last Updated : Nov 4, 2021, 11:53 AM IST

ABOUT THE AUTHOR

...view details