ਪੰਜਾਬ

punjab

ETV Bharat / state

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ, ਸੱਚਖੰਡ ਵਿਖੇ ਸੰਗਤ ਨੇ ਟੇਕਿਆ ਮੱਥਾ, ਸੀਐੱਮ ਮਾਨ ਨੇ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ ਵਿੱਚ ਸੰਗਤ ਨੇ ਸ਼ਰਧਾ ਨਾਲ ਮਨਾਇਆ। ਇਸ ਮੌਕੇ ਜਿੱਥੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ ਉੱਥੇ ਹੀ ਸੀਐੱਮ ਮਾਨ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Sangat in Amritsar celebrated the birth anniversary of Sri Guru Harikrishna Sahib
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ, ਸੱਚਖੰਡ ਵਿਖੇ ਸੰਗਤ ਨੇ ਟੇਕਿਆ ਮੱਥਾ, ਸੀਐੱਮ ਮਾਨ ਨੇ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ

By

Published : Jul 11, 2023, 12:42 PM IST

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਦਿੱਤਾ ਸੰਦੇਸ਼

ਅੰਮ੍ਰਿਤਸਰ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਘਰ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਇਸ ਪਵਿੱਤਰ ਦਿਹਾੜੇ ਉੱਤੇ ਅੱਜ ਦਰਬਾਰ ਸਾਹਿਬ 'ਚ ਹਜ਼ਾਰਾਂ ਦੀ ਗਿਣਤੀ 'ਚ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਗੁਰੂ ਘਰ ਮੱਥਾ ਟੇਕ ਕੇ ਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ।

ਸੰਗਤ ਦੀ ਸਹੂਲਤ ਦਾ ਵਿਸ਼ੇਸ਼ ਧਿਆਨ:ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਅੱਜ ਸਤਿਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਵਿੱਤਰ ਦਿਹਾੜੇ ਮੌਕੇ ਸੰਗਤ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਸੁਰੱਖਿਆ ਅਤੇ ਸਹੂਲਤ ਦੇ ਮੱਦੇਨਜ਼ਰ ਪੁਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਤੰਗੀ ਨਾ ਆਵੇ।

ਜੀਵਨ ਫਲਸਫੇ ਉੱਤੇ ਚਾਨਣਾ: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨੀ ਉੱਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਗੁਰੁ ਜੀ ਪੰਜ ਸਾਲ ਦੀ ਉਮਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਪਵਿੱਤਰ ਗੱਦੀ ਦੇ ਮਾਲਿਕ ਬਣੇ ਅਤੇ ਤਿੰਨ ਸਾਲ ਤੱਕ ਉਸ ਗਦੀ ਉੱਤੇ ਵਿਰਾਜਮਾਨ ਰਹੇ। ਇਸ ਸਮੇਂ ਦੌਰਾਨ ਗੁਰੂ ਸਾਹਿਬ ਨੇ ਮਹਾਨ ਕਾਰਜ ਕੀਤੇ ਅਤੇ ਵਹਿਮਾਂ-ਭਰਮਾਂ ਵਿੱਚ ਪਏ ਲੋਕਾਂ ਦੇ ਵਹਿਮ ਦੂਰ ਕੀਤੇ। ਉਨ੍ਹਾਂ ਨੇ ਬਾਕੀ ਗੁਰੂ ਸਹਿਬਾਨਾਂ ਦੇ ਫਲਸਫੇ ਮੁਤਾਬਿਕ ਮਨੁੱਖਤਾ ਦੀ ਭਲਾਈ ਵਾਸਤੇ ਕਈ ਕਾਰਜ ਕੀਤੇ । ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਰਹਿਤ-ਮਰਿਆਦਾ ਅਨੁਸਾਰ ਜੀਵਨ ਬਤੀਤ ਕਰਨ । ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਮੁਬਾਰਕਬਾਦ ਦਿੰਦੇ ਹਾਂ।

ਸੀਐੱਮ ਮਾਨ ਨੇ ਦਿੱਤੀ ਵਧਾਈ: ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸਮੁੱਚੀ ਸਿੱਖ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸੀਐੱਮ ਮਾਨ ਨੇ ਟਵੀਟ ਰਾਹੀਂ ਕਿਹਾ,' ਛੋਟੀ ਉਮਰੇ ਸਿੱਖ ਕੌਮ ਦੀ ਅਗਵਾਈ ਕਰਦਿਆਂ ਗੁਰੂ ਸਾਹਿਬ ਜੀ ਦੀ ਸੂਝ-ਬੂਝ, ਸਿਆਣਪ ਤੇ ਨਿਮਰਤਾ ਦਾ ਹਰ ਕੋਈ ਕਾਇਲ ਸੀ…ਚਿਹਰੇ ਦਾ ਨੂਰ ਇਲਾਹੀ ਸੀ…ਦਿੱਲੀ ਦੇ ਲੋਕਾਂ ‘ਚ ਫੈਲੇ ਚੇਚਕ ਦੇ ਰੋਗ ਦੌਰਾਨ ਦੀਨ-ਦੁੱਖੀਆਂ ਦੀ ਸੱਚੇ ਮਨੋਂ ਸੇਵਾ ਕੀਤੀ… ਅੱਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ,'।

ABOUT THE AUTHOR

...view details