ਪੰਜਾਬ

punjab

ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ - Prakash Purab in amritsar

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਨਾਲ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣ ਰਹੀਆਂ ਹਨ।

Sangat paid obeisance at Sri Harmandir Sahib
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ

By

Published : Nov 8, 2022, 11:18 AM IST

Updated : Nov 8, 2022, 11:27 AM IST

ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵਡੀ ਗਿਣਤੀ ਵਿਚ ਨਤਮਸਤਕ ਹੋਣ ਪਹੁੰਚਿਆ। ਇਸ ਦੌਰਾਨ ਜਿੱਥੇ ਸੰਗਤ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉੱਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਹਾਜਰੀਆ ਭਰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।



ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆਂ ਸੰਗਤ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਜਿਸਦੇ ਚਲਦੇ ਅਜ ਗੁਰੂ ਘਰ ਹਾਜਰੀਆ ਭਰੀਆਂ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਗਤ ਵੱਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੋ ਸਜਾਏ ਗਏ ਹਨ ਅਤੇ ਸ਼ਾਮ ਨੂੰ ਰਹਿਰਾਸ ਤੋਂ ਬਾਅਦ ਸੁੰਦਰ ਅਤੇ ਅਲੌਕਿਕ ਦੀਪਮਾਲਾ ਦੇ ਨਾਲ ਅਲੌਕਿਕ ਅਤਿਸ਼ਬਾਜੀ ਦਾ ਨਜਾਰਾ ਵੇਖਣ ਨੂੰ ਮਿਲੇਗਾ।

ਇਹ ਵੀ ਪੜੋ:Guru Nanak Jayanti 2022: ਸਿਆਸੀ ਆਗੂਆਂ ਨੇ ਗੁਰੂ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

Last Updated : Nov 8, 2022, 11:27 AM IST

ABOUT THE AUTHOR

...view details