ਅੰਮ੍ਰਿਤਸਰ: ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆ। ਉਥੇ ਹੀ ਸੰਗਤਾਂ ਨੇ ਬਾਣੀ ਦਾ ਸਰਵਣ ਕੀਤਾ।ਇਸ ਮੌਕੇ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਖੇ ਇਸ਼ਨਾਨ ਕਰ ਤਨ ਨਿਰਮਲ ਅਤੇ ਬਾਣੀ ਸਰਵਣ ਕਰ ਮਨ ਪਵਿੱਤਰ ਕੀਤਾ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਈਆ ਨਤਮਸਤਕ - ਪ੍ਰਕਾਸ਼ ਪੁਰਬ
ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਈਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।
ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆ ਨਤਮਸਤਕ
ਇਸ ਮੌਕੇ ਇਕ ਸ਼ਰਧਾਲੂ ਨੇ ਕਿਹਾ ਹੈ ਕਿ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਖੇਤੀਬਾੜੀ ਕਾਲੇ ਕਾਨੂੰਨ ਰੱਦ ਹੋ ਜਾਣ ਅਤੇ ਕਿਸਾਨ ਖੁਸ਼ੀ ਨਾਲ ਆਪਣੇ ਘਰਾਂ ਵਿਚ ਵਾਪਸ ਪਰਤਣ।
ਇਹ ਵੀ ਪੜੋ:ਕੋਰੋਨਾ ਤੋਂ ਠੀਕ ਹੋਏ ਲੋਕਾਂ ਨੂੰ ਡਾਈਟੀਸ਼ਿਅਨ ਸ਼ੋਵੀਕਾ ਨਾਗਪਾਲ ਦੀ ਇਹ ਸਲਾਹ...