ਅੰਮ੍ਰਿਤਸਰ:ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ (Guru Angad Dev Ji) ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿਥੇ ਉਹਨਾਂ ਵੱਲੋ ਭਾਰੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib ) ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਵੀ ਮਾਣਿਆ ਗਿਆ।
ਇਸ ਮੌਕੇ ਸੰਗਤਾਂ ਵੱਲੋਂ ਅੱਜ ਦੇ ਪਾਵਨ ਦਿਨ ਦੀ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾ ਗੱਦੀ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਗੁਰੂ ਅੰਗਦ ਦੇਵ ਜੀ ਦਾ ਪਹਿਲਾਂ ਨਾਂ ਭਾਈ ਲਹਿਣਾ ਸਿੰਘ(Bhai Lahina Singh) ਸੀ। ਕਹਿੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲੱਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ।