ਅੰਮ੍ਰਿਤਸਰ:ਧੰਨ ਧੰਨ ਸ਼੍ਰੀ ਗੁਰੁ ਰਾਮਦਾਸ ਜੀ ਦਾ ਜੋਤੀ ਜੋਤਿ ਦਿਵਸ ਸੰਗਤਾਂ ਬੜੇ ਸ਼ਰਧਾ ਭਾਵਨਾ ਨਾਲ ਮਨਾ ਰਹੀਆਂ ਹਨ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਆਈਆਂ ਹਨ ਤੇ ਪਵਿੱਤਰ ਸਰੋਵਰ ਦੇ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸਿੱਖਾਂ ਦੇ ਚੌਥੇ ਗੁਰੂ ਧਨ ਧਨ ਸ਼੍ਰੀ ਗੁਰੂ ਰਾਮਦਾਸ ਜੀ ਜਨਮ ਲਾਹੌਰ ਸ਼ਹਿਰ ਦੇ ਬਾਜ਼ਾਰ ਚੂਨਾ ਮੰਡੀ ਵਿਖੇ 9 ਅਕਤੂਬਰ ਸੰਨ 1534 ਨੂੰ ਹੋਇਆ ਸੀ। ਸ਼੍ਰੀ ਗੁਰੂ ਰਾਮਦਾਸ ਜੀ ਦੇ ਪਿਤਾ ਬਾਬਾ ਹਰਦਾਸ ਜੀ ਤੇ ਮਾਤਾ ਦਇਆ ਕੌਰ ਜੀ ਸਨ। ਗੁਰੂ ਰਾਮਦਾਸ ਜੀ ਨੇ ਬਾਬਾ ਬੁੱਢਾ ਜੀ ਨਾਲ ਲੈ ਕੇ ਸੰਨ 1570 ਵਿਚ ਨਗਰ ਦੀ ਨੀਂਹ ਰੱਖੀ ਸੀ। ਸ਼ਹਿਰ ਸਥਾਪਿਤ ਕਰਨ ਲਈ ਉਤਪੰਨ ਹੋਈ ਪਾਣੀ ਦੀ ਲੋੜ ਨੂੰ ਮੁੱਖ ਰੱਖ ਕੇ ਪਹਿਲਾਂ ਸੰਤੋਖਸਰ ਸਰੋਵਰ ਦੀ ਖੁਦਾਈ ਆਰੰਭੀ ਅਤੇ ਹੋਰ ਸਰੋਵਰ ਵੀ ਸਥਾਪਤ ਕੀਤੇ ਗਏ।