ਅੰਮ੍ਰਿਤਸਰ: ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ (Pakistan's Kot Lakhpat Jail) ਵਿੱਚ ਜ਼ਿੰਦਗੀ ਦੇ ਆਖਰੀ ਸਾਹ ਲੈਣ ਵਾਲੇ ਸਰਬਜੀਤ ਸਿੰਘ Sarabjit Singh ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ Sukhpreet Kaur dies in accident ਵਿੱਚ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਹਾਦਸਾ ਉਸ ਵੇਲੇ ਹੋਇਆ, ਜਦੋਂ ਸੁਖਪ੍ਰੀਤ ਕੌਰ ਆਪਣੇੇ ਰਿਸ਼ਤੇਦਾਰ ਨਾਲ ਭਿੱਖੀਵਿੰਡ ਤੋਂ ਅੰਮ੍ਰਿਤਸਰ ਜਾ ਰਹੇ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਰਬਜੀਤ ਸਿੰਘ Sarabjit Singh ਦੀ ਪਤਨੀ ਸੁਖਪ੍ਰੀਤ ਕੌਰ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਕਿਸੇ ਰਿਸ਼ਤੇਦਾਰ ਨਾਲ ਮੋਟਰਸਾਇਕਲ ਉੱਤੇ ਜਾ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦੇ ਮੋਟਰਸਾਇਕਲ ਦਾ ਭਿਆਨਕ Sukhpreet Kaur dies in accident ਐਕਸੀਡੈਂਟ ਹੋ ਗਿਆ ਤੇ ਉਨ੍ਹਾਂ ਨੂੰ ਸੱਟਾਂ ਲੱਗੀਆਂ ਸਨ। ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ਵਿੱਚ ਚੱਲ ਰਿਹਾ ਸੀ, ਜਿੱਥੇ ਸੋਮਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਭਿੱਖੀਵਿੰਡ ਵਿਖੇ ਸੁਖਪ੍ਰੀਤ ਕੌਰ ਦਾ ਅੰਤਿਮ ਸਸਕਾਰ ਹੋਵੇਗਾ।
ਸਰਬਜੀਤ ਸਿੰਘ ਕੋਣ ਸੀ ?ਦੱਸ ਦੇਈਏ ਕਿ ਭਾਰਤੀ ਸਰਬਜੀਤ ਨੂੰ ਪਾਕਿਸਤਾਨ ਦੀ ਇੱਕ ਅਦਾਲਤ (A court of Pakistan) ਨੇ ਅੱਤਵਾਦ ਅਤੇ ਜਾਸੂਸੀ (Terrorism and espionage) ਦਾ ਦੋਸ਼ੀ ਠਹਿਰਾਇਆ ਸੀ ਅਤੇ 1991 ਵਿਚ ਮੌਤ ਦੀ ਸਜ਼ਾ ਸੁਣਾਈ ਸੀ, ਹਾਲਾਂਕਿ ਸਰਕਾਰ ਨੇ ਸਰਬਜੀਤ ਨੂੰ 2008 ਵਿੱਚ ਫਾਂਸੀ ਦੇਣ ਦਾ ਫੈਸਲਾ ਕੀਤਾ ਸੀ, ਪਰ ਦਲਬੀਰ ਕੌਰ ਨੇ ਆਪਣੇ ਭਰਾ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਬਹੁਤ ਕੋਸ਼ਿਸ਼ ਕੀਤੀ ਸੀ, ਪਰ ਉਸ ਸਫ਼ਲ ਨਾ ਹੋ ਸਕੀ ਅਤੇ ਅਪ੍ਰੈਲ 2013 ਵਿੱਚ ਲਾਹੌਰ ਵਿੱਚ ਕੈਦੀਆਂ ਨਾਲ ਲੜਾਈ ਤੋਂ ਬਾਅਦ ਸਰਬਜੀਤ ਸਿੰਘ ਮਾਰਿਆ ਗਿਆ ਸੀ।
26 ਜੂਨ ਨੂੰ ਸਰਬਜੀਤ ਦੀ ਭੈਣ ਦਾ ਹੋਇਆ ਸੀ ਦੇਹਾਂਤ:-ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ 26 ਜੂਨ ਨੂੰ ਦਿਹਾਂਤ ਹੋਇਆ ਸੀ। ਦਲਬੀਰ ਕੌਰ ਨੂੰ ਅਚਾਨਕ ਛਾਤੀ 'ਚ ਦਰਦ ਹੋਣ ਕਾਰਨ ਭਿੱਖੀਵਿੰਡ ਦੇ ਹਸਪਤਾਲ (Bhikhiwind Hospital) ਲਿਜਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ।
ਇਹ ਵੀ ਪੜੋ:-ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਘਰ NIA ਦਾ ਛਾਪਾ, ਪਰਿਵਾਰ ਨੇ ਕਹੀ ਇਹ ਵੱਡੀ ਗੱਲ