ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਕਾਰਨ ਡਾਕਟਰਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 'ਸਰਬੱਤ ਦਾ ਭਲਾ' ਟਰੱਸਟ ਨੇ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ 200 ਤੋਂ ਵੱਧ ਪੀਪੀਈ ਕਿੱਟਾਂ, ਐਨ-95 ਮਾਸਕ, ਦਸਤਾਨੇ ਅਤੇ ਅਤੇ ਸੈਨੇਟਾਈਜ਼ਰ ਦਾਨ ਕੀਤੇ।
'ਸਰਬੱਤ ਦਾ ਭਲਾ ਟਰੱਸਟ' ਨੇ ਸਰਕਾਰੀ ਹਸਪਤਾਲਾਂ ਨੂੰ ਪੀਪੀਈ ਕਿੱਟਾਂ ਅਤੇ ਮਾਸਕ ਕੀਤੇ ਦਾਨ - Sarbatt Da Bhala Trust
ਡਾਕਟਰਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਰਬੱਤ ਦਾ ਭਲਾ ਟਰੱਸਟ ਨੇ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ 200 ਤੋਂ ਵੱਧ ਪੀਪੀਈ ਕਿੱਟਾਂ, ਐਨ 95 ਮਾਸਕ, ਦਸਤਾਨੇ ਅਤੇ ਅਤੇ ਸੈਨੇਟਾਈਜ਼ਰ ਦਾਨ ਕੀਤੇ।
ਇਸ ਮੌਕੇ ਅੰਮ੍ਰਿਤਸਰ ਤੋਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਜਲਦੀ ਖ਼ਤਮ ਹੋਣ ਵਾਲਾ ਨਹੀਂ ਹੈ। ਇਸ ਲਈ ਸਾਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਸਰਬੱਤ ਦਾ ਭਲਾ ਟਰੱਸਟ ਨੇ ਕੋਰੋਨਾ ਨਾਲ ਲੜਨ ਲਈ ਲੋੜੀਂਦੀਆਂ ਡਾਕਟਰੀ ਸਹੂਲਤਾਂ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਦੋਂ ਕਿ ਉਨ੍ਹਾਂ ਨੇ ਭਾਜਪਾ ਨੇਤਾ ਤਰੁਣ ਚੁੱਘ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੰਮ ਨਹੀਂ ਦੇਖਦੇ।
ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਐਸ.ਪੀ.ਐਸ. ਓਬਰਾਏ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਲੜਨ 'ਤੇ ਮੁੱਖ ਭੂਮੀਕਾ ਨਿਭਾ ਰਹੇ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਨੂੰ ਪੀਪੀਈ ਕੀਟਾਂ ਦੇ ਦਸਤਾਨੇ ਆਦਿ ਲੋੜੀਂਦੀਆਂ ਵਸਤਾਂ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਸੁਜਾਤਾ ਸ਼ਰਮਾ ਅਤੇ ਸਿਵਲ ਸਰਜਨ ਨੇ ਵੀ ਸ਼ਿਰਕਤ ਕੀਤੀ।