ਪੰਜਾਬ

punjab

ETV Bharat / state

ਐਚ.ਆਈ.ਵੀ ਮਰੀਜ਼ਾਂ ਲਈ ਅੱਗੇ ਆਇਆ ਸਰਬੱਤ ਦਾ ਭਲਾ ਟਰੱਸਟ

ਸਰਬੱਤ ਦਾ ਭਲਾ ਟਰੱਸਟ ਨੇ ਅੰਮ੍ਰਿਤਸਰ ਦੇ ਈ.ਐਮ.ਸੀ.ਹਸਪਤਾਲ 'ਚ ਵਿਸ਼ੇਸ਼ ਡਾਇਲਸਿਸ ਯੂਨਿਟ ਸਥਾਪਤ ਕੀਤਾ ਹੈ ਜਿਸ ਦਾ ਉਦਘਾਟਨ ਡਾ.ਓਬਰਾਏ ਨੇ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਰਬੱਤ ਦਾ ਭਲਾ ਟਰੱਸਟ ਨੇ ਪਟਿਆਲਾ, ਚੰਡੀਗੜ੍ਹ ਦੇ ਹਸਪਤਾਲਾਂ 'ਚ ਡਾਇਲਸਿਸ ਯੂਨਿਟ ਸਥਾਪਤ ਕੀਤਾ ਸੀ।

Sarbatt da bhala Welfare Trust for HIV Patients
ਐਚ.ਆਈ.ਵੀ ਮਰੀਜ਼ਾਂ ਲਈ ਅੱਗੇ ਆਇਆ ਸਰਬੱਤ ਦਾ ਭਲਾ ਟਰੱਸਟ

By

Published : Jun 4, 2020, 10:41 AM IST

ਅੰਮ੍ਰਿਤਸਰ: ਕੋਰੋਨਾ ਸੰਕਟ 'ਚ ਜਿੱਥੇ ਸਮਾਜ ਸੇਵੀਆਂ ਵੱਲੋਂ ਲੋੜਵੰਦਾਂ ਤੇ ਹਸਪਤਾਲਾਂ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਐੱਚ.ਆਈ.ਵੀ ਦੇ ਮਰੀਜ਼ਾਂ ਬਾਰੇ ਸੋਚਦੇ ਹੋਏ ਸਰਬੱਤ ਦਾ ਭਲਾ ਟਰੱਸਟ ਨੇ ਅੰਮ੍ਰਿਤਸਰ ਦੇ ਈ.ਐਮ.ਸੀ.ਹਸਪਤਾਲ 'ਚ ਵਿਸ਼ੇਸ਼ ਡਾਇਲਸਿਸ ਯੂਨਿਟ ਸਥਾਪਤ ਕੀਤਾ ਹੈ ਜਿਸ ਦਾ ਉਦਘਾਟਨ ਡਾ.ਓਬਰਾਏ ਨੇ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਰਬੱਤ ਦਾ ਭਲਾ ਟਰੱਸਟ ਨੇ ਪਟਿਆਲਾ, ਚੰਡੀਗੜ੍ਹ ਦੇ ਹਸਪਤਾਲਾਂ 'ਚ ਡਾਇਲਸਿਸ ਯੂਨਿਟ ਸਥਾਪਤ ਕੀਤਾ ਸੀ।

ਐਚ.ਆਈ.ਵੀ ਮਰੀਜ਼ਾਂ ਲਈ ਅੱਗੇ ਆਇਆ ਸਰਬੱਤ ਦਾ ਭਲਾ ਟਰੱਸਟ

ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਅੰਦਰ ਕੁਝ ਮਰੀਜ਼ ਅਜਿਹੇ ਵੀ ਹਨ ਜੋ ਗੁਰਦੇ ਦੀ ਬਿਮਾਰੀ ਦੇ ਨਾਲ ਐਚ.ਆਈ.ਵੀ ਪੌਜ਼ੀਟਿਵ ਹਨ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਤਾਂ ਅਜਿਹੇ ਮਰੀਜ਼ਾਂ ਦਾ ਡਾਇਲਸਿਸ ਕਰਨ ਨੂੰ ਕੋਈ ਹਸਪਤਾਲ ਛੇਤੀ ਤਿਆਰ ਨਹੀਂ ਹੁੰਦਾ ਜੇਕਰ ਕੋਈ ਕਰਦਾ ਵੀ ਹੈ ਤਾਂ ਉਹ ਮਰੀਜ਼ ਕੋਲੋਂ ਇੱਕ ਡਾਇਲਸਿਸ ਦਾ 8 ਤੋਂ 10 ਹਜ਼ਾਰ ਰੁਪਏ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਨੂੰ ਵੇਖਦਿਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਹਿਲਾਂ ਪੀ.ਜੀ.ਆਈ.ਚੰਡੀਗੜ੍ਹ ਤੇ ਪਟਿਆਲਾ ਅਤੇ ਹੁਣ ਅੰਮ੍ਰਿਤਸਰ ਵਿਖੇ ਐਚ.ਆਈ.ਵੀ ਮਰੀਜ਼ਾਂ ਲਈ ਵਿਸ਼ੇਸ਼ ਡਾਇਲਸਿਸ ਯੂਨਿਟ ਸਥਾਪਤ ਕੀਤੇ ਹਨ ਜਿਸ ਸਦਕਾ ਮਰੀਜ਼ ਸਿਰਫ਼ ਨਾ-ਮਾਤਰ ਖਰਚੇ 'ਤੇ ਆਪਣਾ ਡਾਇਲਸਿਸ ਕਰਵਾ ਸਕਣਗੇ।

ਇਹ ਵੀ ਪੜ੍ਹੋ:ਲੱਦਾਖ 'ਚ ਐਲਏਸੀ 'ਤੇ ਘਟਿਆ ਤਣਾਅ, ਪਿੱਛੇ ਹਟੀ ਚੀਨੀ ਫ਼ੌਜ

ਓਬਰਾਏ ਨੇ ਇਹ ਵੀ ਦੱਸਿਆ ਕਿ ਕੋਰੋਨਾ ਸੰਕਟ ਦੌਰਾਨ ਵੀ ਟਰੱਸਟ ਦੇ ਵੱਖ-ਵੱਖ ਥਾਵਾਂ 'ਤੇ ਲੱਗੇ 98 ਡਾਇਲਸਿਸ ਯੂਨਿਟ ਹਨ ਜੋ ਕਿ ਨਿਰੰਤਰ ਕੰਮ ਕਰ ਰਹੇ ਹਨ। ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ 1 ਲੱਖ ਡਾਇਲਾਇਜ਼ਰ ਕਿੱਟਾਂ ਮੁਫ਼ਤ ਵੰਡਣ ਦਾ ਉਪਰਾਲਾ ਵੀ ਆਰੰਭ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਿਸ਼ਨ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਤੱਕ 55 ਹਜ਼ਾਰ ਦੇ ਕਰੀਬ ਕਿੱਟਾਂ ਮੁਫ਼ਤ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਤਰ੍ਹਾਂ ਦੀ ਸੇਵਾ ਲਗਾਤਾਰ ਹੀ ਕੀਤੀ ਜਾਵੇਗੀ।

ਈ.ਐਮ.ਸੀ ਹਸਪਤਾਲ ਦੇ ਐਮ.ਡੀ ਪਵਨ ਅਰੋੜਾ ਨੇ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਹੈ।

ABOUT THE AUTHOR

...view details