ਅੰਮ੍ਰਿਤਸਰ: ਬੇਅਬਦੀ ਮਾਮਲੇ ਦੇ ਵਿੱਚ ਸਿੱਖ ਆਗੂਆਂ ਵੱਲੋਂ ਲਗਾਤਾਰ ਸਰਕਾਰ ‘ਤੇ ਇਨਸਾਫ ਨਾ ਦੇਣ ਨੂੰ ਲੈਕੇ ਸਵਾਲ ਚੁੱਕੇ ਜਾ ਰਹੇ ਹਨ। ਸਰਬੱਤ ਖਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲੇ ਦੇ ਵਿੱਚ ਸਰਕਾਰ ਵੱਲੋਂ ਇਨਸਾਫ ਨਾ ਦੇਣ ਨੂੰ ਲੈਕੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਵਾਸਤੇ ਸਮੁੱਚੀ ਸਿੱਖ ਕੌਮ ਵੱਲੋਂ ਬਰਗਾੜੀ ਵਿਖੇ ਮੋਰਚਾ ਚਲਾਇਆ ਜਾ ਰਿਹਾ ਸੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੇ ਬਰਗਾੜੀ ਵਿਖੇ ਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜਰੀ ਵਿਚ ਆ ਕੇ ਭਰੋਸਾ ਦਵਾਇਆ ਗਿਆ ਸੀ ਕਿ ਬਰਗਾੜੀ ਮੋਰਚੇ ਨਾਲ ਸਬੰਧਤ ਸਭ ਕੁੱਝ ਪ੍ਰਵਾਨ ਹੈ।
ਉਨ੍ਹਾਂ ਦੱਸਿਆ ਕਿ ਇਸ ਵਾਸਤੇ ਸਿੱਖਾਂ ਨੂੰ ਮੋਰਚਾ ਖਤਮ ਕਰਨ ਦੀ ਅਪੀਲ ਕੀਤੀ ਸੀ ਜਿਸਦੇ ਚੱਲਦੇ ਮੋਰਚਾ ਮੁਲਤਵੀ ਕਰ ਦਿੱਤਾ ਗਿਆ ਸੀ। ਮੰਡ ਨੇ ਕਿਹਾ ਕਿ 9 ਦਸੰਬਰ 2018 ਤੋਂ ਅੱਜ ਤੱਕ ਸਰਕਾਰ ਆਪਣੇ ਵਾਅਦੇ ਉੱਤੇ ਖਰੀ ਨਹੀਂ ਉਤਰੀ ਸਗੋਂ ਮੁੱਕਰ ਚੁੱਕੀ ਹੈ। ਇਸ ਸਬੰਧੀ ਪੰਜ ਮੈਂਬਰੀ ਟੀਮ ਨੇ ਜਿੰਮੇਵਾਰੀ ਚੁੱਕੀ ਸੀ ਅਤੇ ਦੋਸ਼ੀਆਂ ਨੂੰ ਸਜ਼ਾ ਨਾ ਦਵਾਉਣ ‘ਤੇ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਧੋਖਾ ਕੀਤਾ ਹੈ।