ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਚੁੱਕਿਆ ਹੈ। ਜਿਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਦੇ ਦਫ਼ਤਰਾਂ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਨੂੰ ਲੈਕੇ ਅੰਮ੍ਰਿਤਸਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਕਿਸਾਨਾਂ ਵਲੋਂ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ - ਸੰਯੁਕਤ ਕਿਸਾਨ ਮੋਰਚੇ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਕਿ ਸਰਕਾਰ ਵਲੋਂ ਖੇਤੀ ਕਾਨੂੰਨ ਕਿਸਾਨਾਂ 'ਤੇ ਥੋਪੇ ਜਾ ਰਹੇ ਹਨ ਤੇ ਕੇਂਦਰ ਵਲੋਂ ਕਿਸਾਨਾਂ ਦੀ ਗੱਲ ਨਹੀਂ ਮੰਨੀ ਜਾ ਰਹੀ ਅਤੇ ਆਪਣਾ ਅੜੀਅਲ ਰਵੱਈਆ ਵਰਤਿਆ ਜਾ ਰਿਹਾ ਹੈ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਕਿ ਸਰਕਾਰ ਵਲੋਂ ਖੇਤੀ ਕਾਨੂੰਨ ਕਿਸਾਨਾਂ 'ਤੇ ਥੋਪੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਵਲੋਂ ਕਿਸਾਨਾਂ ਦੀ ਗੱਲ ਨਹੀਂ ਮੰਨੀ ਜਾ ਰਹੀ ਅਤੇ ਆਪਣਾ ਅੜੀਅਲ ਰਵੱਈਆ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਭਾਜਪਾ ਆਗੂਆਂ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:KISAN HUT: 'ਕਿਸਾਨ ਕਾਰਪੋਰਟ ਘਰਾਣਿਆਂ ਨੂੰ ਇੰਝ ਦੇਣਗੇ ਸਿੱਧੀ ਟੱਕਰ'