ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ SC ਸੈੱਲ ਦੇ ਐਕਟਿਵ ਚੇਅਰਮੈਨ ਅਤੇ SC ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਸ੍ਰ. ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੇ ਵਧਾਈ ਦਿੱਤੀ ਹੈ। ਪੱਤਰਕਾਂਰਾਂ ਨਾਲ ਗੱਲਬਾਤ ਕਰਦਿਆਂ SC ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਕਿਹਾ ਕਿ ਕਾਂਗਰਸੀ ਹਲਕਿਆਂ ‘ਚ ਸਿੱਧੂ ਦੀ ਧਮਾਕੇਦਾਰ ਵਾਪਸੀ ਨਾਲ ਖੁਸ਼ੀ ਦਾ ਮਹੌਲ ਹੈ।
ਉਨ੍ਹਾ ਨੇ ਸ੍ਰ. ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ‘ਕਪਤਾਨ’ ਬਣਾਉੁਂਣ ਤੇ ਕਾਂਗਰਸ ਦੀ ਸੁਪਰੀਮੋਂ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਉੱਚ ਕੋਟੀ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਡਾ. ਸਿਆਲਕਾ ਨੇ ਕਿਹਾ ਕਿ ਕਾਂਗਰਸ ਹਾਂਈ ਕਮਾਂਡ ਵੱਲੋਂ ਦਿੱਤਾ ਗਿਆ ਫੈਸਲਾ ਸਮੁੱਚੇ ਪੰਜਾਬ ਨੂੰ ਪ੍ਰਵਾਨਿਤ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਤੋਂ ਉਮੀਦ ਹੈ ਕਿ ਉਹ ਦਲਿਤ ਭਾਈਚਾਰੇ ਨੂੰ ਕਾਂਗਰਸ ਪਾਰਟੀ ਅਤੇ ਸਰਕਾਰ ‘ਚ ਯੋਗ ਨੁਮਾਈਂਦਗੀ ਦੇਣਗੇ।