ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਇਲਾਕਾ ਅੰਨਗੜ ਅਤੇ ਮਕਬੂਲਪੁਰਾ (Annagarh and Maqbulpura areas of Amritsar) ਤੇ ਛੇਹਰਟਾ ਵਿਚ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਵੱਲੋਂ ਸਰਚ ਅਭਿਆਨ ਸਮੇਂ ਕਈ ਘਰਾਂ ਦੇ ਤਾਲੇ ਲੱਗੇ ਪਾਏਗਾ। ਉੱਥੇ ਹੀ ਜਦੋਂ ਪੁਲਸ ਨੇ ਰੇਡ ਕੀਤੀ ਤਾਂ ਇੱਕ ਘਰ ਵਿੱਚੋਂ ਉੱਤੇ ਹਥਿਆਰ ਵੀ ਮਿਲੇ ਇਸ ਮੌਕੇ ਗੱਲ ਕਰਦੇ ਹੋਏ ਏਡੀਜੀਪੀ ਟਰੈਫਿਕ ਏ ਐਸ ਵਿਰਕ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਪੰਜਾਬ ਪੁਲੀਸ ਵੱਲੋਂ ਇਹ ਮੁਹਿੰਮ ਵਿੱਢੀ ਗਈ ਹੈ ਵੱਖ ਵੱਖ ਜ਼ਿਲ੍ਹਿਆਂ ਵਿਚ ਸਰਚ ਅਭਿਆਨ ਚਲਾਏ ਜਾ ਰਹੇ ਹਨ ।
ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ: ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਦੇ ਵਿੱਚ ਤਾਲੇ ਲੱਗੇ ਹੋਏ ਨੇ ਉਨ੍ਹਾਂ ਨੂੰ ਹਦਾਇਤ ਦਿੱਤੀ ਜਾਵੇਗੀ ਕਿ ਇਨ੍ਹਾਂ ਉੱਤੇ ਖ਼ਾਸ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਇਨਫਰਮੇਸ਼ਨ ਲੀਕ ਨਹੀਂ (No information was leaked) ਹੋਈ ਇਹ ਸਿਰਫ ਅਤੇ ਸਿਰਫ ਸਰਚ ਅਭਿਆਨ ਚਲਾਇਆ ਗਿਆ ਹੈ ਜਿਹੜੇ ਮਾੜੇ ਅਨਸਰ ਉਨ੍ਹਾਂ ਦੇ ਖਿਲਾਫ ਇਹ ਕਾਰਵਾਈ ਕੀਤੀ ਜਾ ਰਹੀ ਹੈ।