ਅੰਮ੍ਰਿਤਸਰ:ਸੂਬੇ ‘ਚ ਕੋਰੋਨਾ ਦੇ ਮਾਮਲੇ ਭਾਵੇਂ ਘਟਣੇ ਸ਼ੁਰੂ ਹੋ ਗਏ ਹਨ ਪਰ ਕੋਰੋਨਾ ਨੂੰ ਖਤਮ ਕਰਨ ਦੇ ਲਈ ਲੜਾਈ ਲਗਾਤਾਰ ਜਾਰੀ ਹੈ। ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਕੋਰੋਨਾ ਨਾਲ ਨਜਿੱਠਣ ਦੇ ਲਈ ਲਗਾਤਾਰ ਪ੍ਰਬੰਧ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਧਾਰਮਿਕ ਸੰਸਥਾਵਾਂ ਦੇ ਨਾਲ ਨਾਲ ਸਮਾਜ ਸੇਵੀ ਲੋਕ ਵੀ ਕੋਰੋਨਾ ਨੂੰ ਫੈਲਣ ਤੋਂ ਰੋਕਣ ਦੇ ਲਈ ਆਪਣੇ ਤੌਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸਦੇ ਚੱਲਦੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਕੋਵਿਡ ਵੈਕਸੀਨ ਦੀ ਦੂਸਰੀ ਡੋਜ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਵੱਲੋਂ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਵੈਕਸੀਨ ਕੈਂਪ ਦੇ ਦੌਰਾਨ ਐਸਜੀਪੀਸੀ ਵਲੋਂ ਚਾਹ ਤੇ ਲੰਗਰ ਭੰਡਾਰੇ ਦੀ ਸੇਵਾ ਦਾ ਪ੍ਰਬੰਧ ਵੀ ਉਚੇਚੇ ਤੌਰ ‘ਤੇ ਕੀਤਾ ਗਿਆ ਹੈ।