ਅੰਮ੍ਰਿਤਸਰ: ਬੀਬੀਜੀ ਕੰਪਨੀਆਂ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਕਰਕੇ ਲਗਭਗ 120 ਸੁਰੱਖਿਆ ਮੁਲਾਜ਼ਮ ਹੜਤਾਲ 'ਤੇ ਬੈਠ ਗਏ।
ਇਹ ਵੀ ਪੜ੍ਹੋ: ਘੱਗਰ ਦਰਿਆ: ਸਥਿਤੀ 'ਤੇ ਕਾਬੂ ਪਾਉਣ 'ਚ ਫ਼ੇਲ ਹੋਈ NDRF, ਫ਼ੌਜ ਨੇ ਸਾਂਭਿਆ ਮੋਰਚਾ
ਅੰਮ੍ਰਿਤਸਰ: ਬੀਬੀਜੀ ਕੰਪਨੀਆਂ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਕਰਕੇ ਲਗਭਗ 120 ਸੁਰੱਖਿਆ ਮੁਲਾਜ਼ਮ ਹੜਤਾਲ 'ਤੇ ਬੈਠ ਗਏ।
ਇਹ ਵੀ ਪੜ੍ਹੋ: ਘੱਗਰ ਦਰਿਆ: ਸਥਿਤੀ 'ਤੇ ਕਾਬੂ ਪਾਉਣ 'ਚ ਫ਼ੇਲ ਹੋਈ NDRF, ਫ਼ੌਜ ਨੇ ਸਾਂਭਿਆ ਮੋਰਚਾ
ਇਸ ਬਾਰੇ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਟੂਰਿਜ਼ਮ ਵਿਭਾਗ ਵੱਲੋਂ ਇਕ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ ਤੇ ਕੰਪਨੀ ਨੇ ਉਨ੍ਹਾਂ ਨੂੰ 2 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦੀ ਤਨਖ਼ਾਹ ਸਰਕਾਰ ਦੇ ਖਾਤੇ 'ਚੋਂ ਕਿੰਨੀ ਆ ਰਹੀ ਹੈ, ਕਿਉਂਕਿ ਹਰ ਮੁਲਾਜ਼ਮ ਨੂੰ ਬਰਾਬਰ ਤਨਖ਼ਾਹ ਨਹੀਂ ਮਿਲ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪ੍ਰਬੰਧਕਾਂ ਨਾਲ ਗੱਲਬਾਤ ਹੋ ਗਈ ਹੈ ਤੇ ਛੇਤੀ ਹੀ ਉਨ੍ਹਾਂ ਦੀ ਬਣਦੀ ਤਨਖ਼ਾਹ ਦੇ ਦਿੱਤੀ ਜਾਵੇਗੀ।