ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਕਾਂਡ ਦਾ ਇਨਸਾਫ਼ ਨਾ ਮਿਲਣ ਤੇ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਨੂੰ ਪੰਜ ਪਿਆਰਿਆਂ ਅੱਗੇ 2 ਅਗੱਸਤ 2021 ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿਤੇ ਹਨ।
ਭਾਈ ਮੰਡ ਨੇ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਸਮੁੱਚੀ ਸਿੱਖ ਕੌਮ ਵੱਲੋਂ ਬਰਗਾੜੀ ਵਿਖੇ ਮੋਰਚਾ ਲਗਾਇਆ ਗਿਆ ਸੀ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੰਤਰੀਆਂ ਅਤੇ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋ, ਕੁਲਬੀਰ ਸਿੰਘ ਜੀਰਾ (ਤਿੰਨੇ ਵਿਧਾਇਕਾਂ) ਨੇ ਬਰਗਾੜੀ ਕਾਂਡ ਵਿਖੇ ਆ ਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਮੰਗ ਪ੍ਰਵਾਨ ਕੀਤੀ ਗਈ ਹੈ। ਇਸ ਲਈ ਮੋਰਚਾ ਖ਼ਤਮ ਕੀਤਾ ਜਾਵੇ।