ਅੰਮ੍ਰਿਤਸਰ: ਬੀਤੇ ਦਿਨੀਂ ਗੁਮਟਾਲਾ ਬਾਈਪਾਸ 'ਤੇ ਇੱਕ ਕਾਰ ਤੇ ਰਿਕਸ਼ਾ ਵਿਚਕਾਰ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ 'ਚ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਤੇ ਕਾਰ ਚਾਲਕ ਮੌਕੇ 'ਤੇ ਫਰਾਰ ਹੋ ਗਿਆ। ਪੀੜਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਹੁੰਦੇ ਦੇਖ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੁਲਿਸ ਵੱਲੋਂ ਕਾਰਵਾਈ ਨਾ ਹੁੰਦੇ ਦੇਖ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਖਿਲਾਫ ਕੀਤਾ ਪ੍ਰਦਰਸ਼ਨ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਮੇਜਰ ਸਿੰਘ ਰਿਕਸ਼ਾ ਚਾਲਕ ਹੈ ਜੋ ਆਪਣਾ ਰਿਕਸ਼ਾ ਚਲਾ ਕੇ ਘਰ ਵਾਪਸ ਜਾ ਰਿਹਾ ਸੀ ਜਿਸ ਦੌਰਾਨ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਵਾਹਨ ਨੇ ਟਕੱਰ ਮਾਰ ਦਿੱਤੀ। ਇਸ ਮਗਰੋਂ ਫਿਰ ਮੇਜਰ ਸਿੰਘ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਵੱਲੋਂ ਉਦੋਂ ਸੂਚਨਾ ਦਿੱਤੀ ਗਈ ਜਦੋਂ ਮੇਜਰ ਸਿੰਘ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ:ਪਿੰਡ ਕੋਹਾਲੀ ਦੇ ਵਿਕਾਸ ਲਈ ਸੁੱਖ ਸਰਕਾਰੀਆ ਨੇ ਪੰਚਾਇਤ ਨੂੰ ਦਿੱਤਾ 83.65 ਲੱਖ ਦਾ ਚੈੱਕ
ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸ ਦੀਆ ਚਾਰ ਧੀਆਂ ਤੇ ਇੱਕ ਮੁੰਡਾ ਹੈ ਜੋ ਕਿ ਅਜੇ ਛੋਟੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ 'ਚ ਕਮਾਉਣ ਵਾਲਾ ਸਿਰਫ ਉਸ ਦਾ ਪਤੀ ਹੀ ਸੀ ਜਿਸ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪ ਵੀ ਘਰ-ਘਰ ਜਾ ਕੇ ਕੰਮ ਕਰਦੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ।
ਉੱਥੇ ਹੀ ਦੂਜੇ ਪਾਸੇ ਏ.ਸੀ.ਪੀ ਦੇਵਦਤ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਵਾਪਰੇ ਹਾਦਸੇ 'ਚ ਇੱਕ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ ਤੇ ਪੁਲਿਸ ਨੇ ਆਈਪੀਸੀ ਧਾਰਾ 304 ਦੇ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਰਵਾਈ ਨੂੰ ਲੈ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਪਤਾ ਨਹੀਂ ਹੈ ਕਿ ਪੁਲਿਸ ਕਾਰਵਾਈ ਕਰ ਰਹੀ ਹੈ ਤੇ ਮੁਲਜ਼ਮ ਦੀ ਭਾਲ ਵਿੱਚ ਲੱਗੀ ਹੋਈ ਹੈ।