ਪੰਜਾਬ

punjab

ETV Bharat / state

ਨਨਕਾਣਾ ਸਾਹਿਬ ਦੇ ਲਛਮਣ ਸਿੰਘ ਧਾਰੋਵਾਲੀ ਪਿੰਡ 'ਚ ਕਰਾਂਗੇ ਸੈਮੀਨਰ: ਅਕਾਲੀ ਦਲ ਡੈਮੋਕਰੈਟਿਕ

ਗੁਰਦੁਆਰਿਆਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਵਾਲੇ ਅਤੇ ਸਾਕਾ ਨਨਕਾਣਾ ਸਾਹਿਬ ਦੇ ਹੀਰੋ ਲਛਮਣ ਸਿੰਘ ਧਾਰੋਵਾਲੀ ਦੀ ਯਾਦ ਨੂੰ ਤਾਜ਼ਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਨੇ ਇਕ ਪ੍ਰੋਗਰਾਮ ਉਨ੍ਹਾਂ ਦੇ ਪਿੰਡ ਧਾਰੋਵਾਲੀ ਵਿੱਚ ਰੱਖਿਆ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਭਾਈ ਮੋਹਕਮ ਸਿੰਘ ਨੇ ਦਿੱਤੀ।

ਫ਼ੋਟੋ
ਫ਼ੋਟੋ

By

Published : Mar 16, 2021, 10:45 PM IST

ਅੰਮ੍ਰਿਤਸਰ : ਗੁਰਦੁਆਰਿਆਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਵਾਲੇ ਅਤੇ ਸਾਕਾ ਨਨਕਾਣਾ ਸਾਹਿਬ ਦੇ ਹੀਰੋ ਲਛਮਣ ਸਿੰਘ ਧਾਰੋਵਾਲੀ ਦੀ ਯਾਦ ਨੂੰ ਤਾਜ਼ਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਨੇ ਇਕ ਪ੍ਰੋਗਰਾਮ ਉਨ੍ਹਾਂ ਦੇ ਪਿੰਡ ਧਾਰੋਵਾਲੀ ਵਿੱਚ ਰੱਖਿਆ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਭਾਈ ਮੋਹਕਮ ਸਿੰਘ ਨੇ ਦਿੱਤੀ।

ਉੱਥੇ ਉਨ੍ਹਾਂ ਨੇ ਸਾਰੀਆਂ ਹੀ ਸਮਾਜਸੇਵੀ ਸੰਸਥਾਵਾਂ ਸਿੱਖ ਜਥੇਬੰਦੀਆਂ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਜ਼ਰੂਰ ਪਹੁੰਚਣ ਉੱਥੇ ਹੀ ਭਾਈ ਮੋਹਕਮ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੀ ਤੰਜ ਕੱਸਦੇ ਹੋਏ ਕਿਹਾ ਕਿ ਲੰਮੇ ਸਮੇਂ ਤੋਂ ਭਾਈ ਸਾਹਿਬ ਦੀ ਤਸਵੀਰ ਸਿੱਖ ਅਜਾਇਬਘਰ ਵਿੱਚ ਨਹੀਂ ਲੱਗੀ ਸੀ ਲੇਕਿਨ 100 ਸਾਲ ਬੀਤਣ ਤੋਂ ਬਾਅਦ ਉਥੇ ਤਸਵੀਰ ਲੱਗੀ ਹੈ।

ਨਨਕਾਣਾ ਸਾਹਿਬ ਦੇ ਲਛਮਣ ਸਿੰਘ ਧਾਰੋਵਾਲੀ ਪਿੰਡ 'ਚ ਕਰਾਂਗੇ ਸੈਮੀਨਰ: ਅਕਾਲੀ ਦਲ ਡੈਮੋਕਰੈਟਿਕ

ਭਾਈ ਮੋਹਕਮ ਸਿੰਘ ਨੇ ਕਿਹਾ ਕਿ ਧਾਰੋਵਾਲੀ ਪਿੰਡ ਵਿੱਚ ਇਸ ਕਰਕੇ ਸਮਾਗਮ ਕੀਤਾ ਜਾ ਰਿਹਾ ਹੈ ਕਿਉਂਕਿ ਲਛਮਣ ਸਿੰਘ ਧਾਰੋਵਾਲੀ ਦਾ ਸਾਰਾ ਜੀਵਨ ਉਥੇ ਬੀਤਿਆ ਸੀ ਉੱਥੇ ਉਨ੍ਹਾਂ ਨੇ ਕਿਹਾ ਕਿ ਅਗਰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਹੁੰਦੀ ਤੇ ਇਹ ਸਮਾਗਮ ਉੱਥੇ ਵੀ ਕੀਤਾ ਜਾਣਾ ਸੀ ਲੇਕਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਜਥਾ ਪਾਕਿਸਤਾਨ ਨਹੀਂ ਜਾ ਸਕਿਆ।

ਆਗੂ ਨੇ ਕਿਹਾ ਕਿ ਹੁਣ ਵੀ ਜਥਾ ਪਾਕਿਸਤਾਨ ਨਹੀਂ ਜਾ ਪਵੇਗਾ, ਜਿਸ ਕਰਕੇ ਇਹ ਸਥਾਨ ਚੁਣਿਆ ਗਿਆ ਹੈ ਉਥੇ ਹੀ ਉਨ੍ਹਾਂ ਕਿਹਾ ਕਿ ਸਾਨੂੰ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਤਾਂ ਜੋ ਕਿ ਅਸੀਂ ਆਪਣੇ ਇਤਿਹਾਸ ਨੂੰ ਅਤੇ ਖਾਸ ਤੌਰ ਤੇ ਲਛਮਣ ਸਿੰਘ ਧਾਰੋਵਾਲੀ ਨੂੰ ਇਕ ਯਾਦ ਉਨ੍ਹਾਂ ਦੀ ਤਾਜ਼ਾ ਕਰ ਸਕੀਏ।

ABOUT THE AUTHOR

...view details