ਅੰਮ੍ਰਿਤਪਾਲ ਦੇ ਸਾਥੀ ਅਦਾਲਤ 'ਚ ਕੀਤੇ ਪੇਸ਼, ਮਿਲਿਆ ਪੁਲਿਸ ਰਿਮਾਂਡ ਅੰਮ੍ਰਿਤਸਰ:ਪੰਜਾਬ ਪੁਲਿਸ ਅਤੇ ਪੈਰ ਮਿਲਟਰੀ ਫੋਰਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲਗਾਤਾਰ ਫੜ੍ਹ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅੱਜ ਐਤਵਾਰ ਨੂੰ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੀ ਅਗਵਾਈ ਵਿਚ ਬਾਬਾ ਬਕਾਲਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਅਤੇ ਪੁਲਿਸ ਨੂੰ 4 ਦਿਨ ਦਾ ਰਿਮਾਂਡ ਹਾਸਿਲ ਹੋਇਆ।
ਅਦਾਲਤ ਵੱਲੋਂ 23 ਮਾਰਚ ਤੱਕ ਦਾ ਪੁਲਿਸ ਰਿਮਾਂਡ:-ਇਸ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਐਸ.ਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਅੱਜ ਐਤਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਸਖ਼ਤ ਸੁਰੱਖਿਆ ਹੇਠ ਬਾਬਾ ਬਕਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ 23 ਮਾਰਚ ਤੱਕ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਉਨ੍ਹਾਂ ਕਿਹਾ ਪੁਲਿਸ ਰਿਮਾਂਡ ਦੌਰਾਨ ਇਹਨਾਂ ਕੋਲੋ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
7 ਵਿਅਕਤੀਆਂ ਨੂੰ ਮੌਕੇ 'ਤੇ ਕੀਤਾ ਸੀ ਗ੍ਰਿਫ਼ਤਾਰ:-ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ 'ਤੇ ਪੁਲਿਸ ਵੱਲੋਂ WPD (ਵਾਰਿਸ ਪੰਜਾਬ ਦੇ) ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ 'ਤੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 78 ਵਿਅਕਤੀ ਹੋ ਚੁੱਕੇ ਨੇ ਗ੍ਰਿਫ਼ਤਾਰ:-ਦੱਸ ਦਈਏ ਕਿ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਨੇ ਸ਼ਨੀਵਾਰ ਨੂੰ 'ਵਾਰਿਸ ਪੰਜਾਬ ਦੇ' ਅਨਸਰਾਂ ਦੇ ਖ਼ਿਲਾਫ਼ ਰਾਜ ਵਿੱਚ ਇੱਕ ਵਿਸ਼ਾਲ ਰਾਜ-ਵਿਆਪੀ ਘੇਰਾਬੰਦੀ ਅਤੇ ਸਰਚ ਅਭਿਆਨ ਸ਼ੁਰੂ ਕੀਤਾ ਸੀ, ਜਿਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਸਰਚ ਅਭਿਆ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਕਿ ਕਈ ਸਾਥੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।
ਇਹ ਵੀ ਪੜੋ:-Amritpal Singh's Vehicle: ਮਹਿਤਪੁਰ ਦੇ ਪਿੰਡ ਸਲੇਮਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਗੱਡੀ ਜ਼ਬਤ, ਕਾਰਤੂਸ ਅਤੇ ਹਥਿਆਰ ਵੀ ਬਰਾਮਦ