ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਗੁਰਦੁਆਰਾ ਝੰਡਾ ਬੁੰਗਾ ਅੰਮ੍ਰਿਤਸਰ ਵਿਖੇ ਸ਼ਹੀਦ ਭਾਈ ਕੇਹਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਬਰਸੀ ਸਮਾਗਮ ਮੌਕੇ ਪਹੁੰਚੇ।
ਐਸਜੀਪੀਸੀ ਸ਼ਹੀਦ ਕੇਹਰ ਸਿੰਘ ਅਤੇ ਸਤਵੰਤ ਸਿੰਘ ਦਾ ਹਮੇਸ਼ਾਂ ਸਤਿਕਾਰ ਕਰਦੀ ਹੈ: ਭਾਈ ਮਨਜੀਤ ਸਿੰਘ - Bhai Manjit Singh
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਗੁਰਦੁਆਰਾ ਝੰਡਾ ਬੁੰਗਾ ਅੰਮ੍ਰਿਤਸਰ ਵਿਖੇ ਸ਼ਹੀਦ ਭਾਈ ਕੇਹਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਬਰਸੀ ਸਮਾਗਮ ਮੌਕੇ ਪਹੁੰਚੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਕੀਤੀ ਸੀ ਜਿਸ ਦੀ ਸਜ਼ਾ ਦੇਣ ਲਈ ਭਾਈ ਕੇਹਰ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਨੇ ਇੰਦਰਾ ਗਾਂਧੀ ਨੂੰ ਮੌਤ ਦੇ ਘਾਟ ਉਤਾਰਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਦੀ ਜਥੇਬੰਦੀ ਉਨ੍ਹਾਂ ਸੂਰਵੀਰਾਂ ਨੂੰ ਹਮੇਸ਼ਾ ਸ਼ਹੀਦਾ ਦਾ ਸਨਮਾਨ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸੂਰਵੀਰਾਂ ਨੂੰ ਸਲਾਮ ਕਰਦੇ ਹਨ ਜਿਨ੍ਹਾਂ ਨੇ ਆਪਣੀ ਕੌਮ, ਪੰਥ ਲਈ ਕੁਰਬਾਨੀ ਦਿੱਤੀ ਹੈ।