ਪੰਜਾਬ

punjab

ETV Bharat / state

ਐੱਸ.ਜੀ.ਪੀ.ਸੀ. ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਯਾਦ 'ਚ ਸਮਾਗਮ - 100th Century

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ । ਇਸੇ ਲੜੀ ਦੇ ਤਹਿਤ ਅਜਨਾਲਾ ਦੇ ਪਿੰਡ ਵਿਛੋਆਂ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਤੇ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਪਹੁੰਚ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕੀਤਾ।

ਸਾਕਾ ਨਨਕਾਣਾ ਸਾਹਿਬ ਦੀ ਯਾਦ 'ਚ ਸਮਾਗਮ
ਸਾਕਾ ਨਨਕਾਣਾ ਸਾਹਿਬ ਦੀ ਯਾਦ 'ਚ ਸਮਾਗਮ

By

Published : Mar 10, 2021, 1:21 PM IST

ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ । ਇਸੇ ਲੜੀ ਦੇ ਤਹਿਤ ਅਜਨਾਲ਼ਾ ਦੇ ਪਿੰਡ ਵਿਛੋਆਂ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ ਤੇ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਪਹੁੰਚ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕੀਤਾ।

ਸਾਕਾ ਨਨਕਾਣਾ ਸਾਹਿਬ ਦੀ ਯਾਦ 'ਚ ਸਮਾਗਮ

ਜਥੇਦਾਰ ਅਮਰੀਕ ਸਿੰਘ ਵਿਛੋਆ ਮੈਂਬਰ. ਐੱਸ.ਜੀ.ਪੀ. ਸੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਹੁਕਮਾਂ ਤਹਿਤ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿੱਚ ਅਜਨਾਲਾ ਹਲਕੇ ਵਿੱਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਦੇ ਤਹਿਤ ਪਿੰਡ ਵਿਛੋਆਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤਾਂ ਨੇ ਪਾਕਿਸਤਾਨ ਸਾਕਾ ਮਨਾਉਣ ਲਈ ਜਾਣਾ ਸੀ ਪਰ ਉਨ੍ਹਾਂ ਨੂੰ ਵੀਜ਼ਾ ਨਾਂ ਦੇ ਕੇ ਮੋਦੀ ਸਰਕਾਰ ਨੇ ਸਿੱਖ ਸੰਗਤਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਜਦੋਂ ਸਿੱਖ ਸੰਗਤ ਆਪਣਾ 100 ਸਾਲਾ ਸ਼ਤਾਬਦੀ ਨਨਕਾਣਾ ਸਾਹਿਬ ਮਨਾ ਰਹੀ ਸੀ ਤਾਂ ਕੇਂਦਰ ਸਰਕਾਰ ਨੇ ਸਿੱਖ ਸੰਗਤਾਂ ਦੇ ਵੀਜ਼ੇ ਰੱਦ ਕਰ ਕੇ ਉਨ੍ਹਾਂ ਦੇ ਨਾਲ ਮੁਗ਼ਲ ਸਾਮਰਾਜ ਵਾਲਾ ਵਤੀਰਾ ਕੀਤਾ ਹੈ ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ: ਜਲਦ ਮਿਲੇਗੀ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ: ਹਰੀਸ਼ ਰਾਵਤ

ABOUT THE AUTHOR

...view details