ਪੰਜਾਬ

punjab

ETV Bharat / state

ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਸਬੰਧੀ ਲਈ ਅਹਿਮ ਫ਼ੈਸਲੇ - ਅੰਮ੍ਰਿਤਸਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ।

ਫ਼ੋਟੋ

By

Published : Jul 18, 2019, 11:46 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ। ਐੱਸਜੀਪੀਸੀ ਵੱਲੋਂ 30 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਪੰਜ ਤਖ਼ਤਾਂ 'ਤੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਕੀਰਤਨ ਨਿਰਧਾਰਤ ਰਾਗਾਂ ਵਿੱਚ ਕਰਨ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ।

ਵੀਡੀਓ

ਇਹ ਵੀ ਪੜ੍ਹੋ: ਕੈਪਟਨ ਸਰਕਾਰ ਨੇ ਮੁੜ ਹਰਪ੍ਰੀਤ ਸਿੱਧੂ ਨੂੰ ਸੌਂਪੀ ਕਮਾਨ

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਨੇ ਕਿਹਾ 12 ਤਰੀਕ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ 'ਤੇ ਖ਼ਾਸ ਪ੍ਰਬੰਧ ਕੀਤੇ ਗਏ ਹਨ। ਇਸ ਵਿੱਚ ਉੱਚ ਕੋਟੀ ਦੇ ਰਾਗੀ ਇਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਪੰਥ ਦੇ ਮਹਾਨ ਰਾਗੀ ਸੰਗਤਾ ਨੂੰ ਇਲਾਹੀ ਕੀਰਤਨ ਰਾਹੀਂ ਨਿਹਾਲ ਕਰਨਗੇ।

ਲੌਂਗੋਵਾਲ ਨੇ ਕਿਹਾ ਕਿ 30 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ 5 ਤਖਤਾਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ , ਅਤੇ ਨਿਰਧਾਰਤ ਰਾਗਾਂ ਵਿੱਚ ਕੀਰਤਨ ਸਰਵਣ ਕੀਤਾ ਜਾਵੇਗਾ।

ABOUT THE AUTHOR

...view details