ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਭਗ 50 ਮੁਲਾਜ਼ਮ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠ ਗਏ ਹਨ। ਦੋ ਮੁਲਾਜ਼ਮ ਹਰਜੀਤ ਸਿੰਘ ਅਤੇ ਸੁਖਮਨ ਸਿੰਘ ਭੁੱਖ ਹੜਤਾਲ ਕਰ ਰਹੇ ਹਨ।
ਐੱਸਜੀਪੀਸੀ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ - punjab news
ਐੱਸਜੀਪੀਸੀ ਮੁਲਾਜ਼ਮ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਗਏ ਹਨ। ਉਨ੍ਹਾਂ ਵੱਲੋਂ ਨੌਕਰੀ ਬਹਾਲੀ ਦੀ ਮੰਗ ਕੀਤੀ ਜਾ ਰਹੀ ਹੈ।
ਐੱਸਜੀਪੀਸੀ ਮੁਲਾਜ਼ਮਾਂ ਦੀ ਭੁੱਖ ਹੜਤਾਲ
ਧਰਨਾ ਦੇ ਰਹੇ ਇਹ ਉਹ ਮੁਲਾਜ਼ਮ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਕੁੱਲ 523 ਮੁਲਾਜ਼ਮਾਂ ਨੂੰ ਫਾਰਗ ਕੀਤਾ ਗਿਆ ਸੀ ਜਿਨ੍ਹਾਂ 'ਚੋਂ ਲਗਭਗ 50 ਮੁਲਾਜ਼ਮ ਧਰਨੇ 'ਤੇ ਬੈਠ ਗਏ ਹਨ।
ਇਹ ਫਾਰਗ ਮੁਲਾਜ਼ਮ ਸ਼੍ਰੋਮਣੀ ਕਮੇਟੀ ਤੋਂ ਨੌਕਰੀ ਬਹਾਲੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਮੁੜ ਨੌਕਰੀਆਂ ਦੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ।