ਅੰਮ੍ਰਿਤਸਰ: ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚੋਂ 523 ਮੁਲਾਜ਼ਮਾਂ ਨੂੰ ਫ਼ਾਰਗ ਕਰ ਦਿੱਤਾ ਗਿਆ ਸੀ। 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਇਨ੍ਹਾਂ ਮੁਲਜ਼ਮਾਂ ਨੇ ਧਰਨਾ ਸ਼ੁਰੂ ਕੀਤਾ ਸੀ ਜੋ ਹੁਣ ਤੀਜੇ ਦਿਨ ਵੀ ਜਾਰੀ ਹੈ।
ਐੱਸਜੀਪੀਸੀ ਮੁਲਾਜ਼ਮਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ - amritsar
ਐੱਸਜੀਪੀਸੀ ਮੁਲਾਜ਼ਮਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਭੁੱਖ ਹੜਤਾਲ ਜਾਰੀ ਰੱਖਣਗੇ।
ਭੁੱਖ ਹੜਤਾਲ 'ਤੇ ਬੈਠੇ ਐੱਸਜੀਪੀਸੀ ਮੁਲਾਜ਼ਮ
ਇਹ ਫਾਰਗ ਮੁਲਾਜ਼ਮ ਸ਼੍ਰੋਮਣੀ ਕਮੇਟੀ ਤੋਂ ਨੌਕਰੀ ਬਹਾਲੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਮੁੜ ਨੌਕਰੀਆਂ ਦੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸ ਭੁੱਖ ਹੜਤਾਲ ਨੂੰ ਜਾਰੀ ਰੱਖਣਗੇ।