ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਹਾਜ਼ਰੀ ਭਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਕੈਬਿਨੇਟ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।
ਕੌਮਾਂਤਰੀ ਨਗਰ ਕੀਰਤਨ ਬਣੇਗਾ ਮਿਸਾਲ - pakistan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਵਿੱਚ ਹਾਜ਼ਰੀ ਭਰਨ ਲਈ ਐੱਸਜੀਪੀਸੀ ਵੱਲੋਂ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਨੂੰ ਸੱਦਾ ਪੱਤਰ ਭੇਜਿਆ ਹੈ।
ਫ਼ੋਟੋ
ਵੀਡੀਓ
ਇਹ ਵੀ ਪੜ੍ਹੋ: VIDEO: 'ਸਿਟੀ ਬਿਊਟੀਫੁੱਲ' ਤੋਂ ਸਿਟੀ 'Ugly' ਦੀ ਰਾਹ ਵੱਲ ਚੰਡੀਗੜ੍ਹ
ਇਸ ਬਾਰੇ ਐੱਸਜੀਪੀਸੀ ਦੇ ਮੈਨੇਜਰ ਮਨਜਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਹਾਜ਼ਰੀ ਭਰਣ ਲਈ ਖ਼ਾਸ ਤੌਰ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚੇਗਾ ਜਿਸ ਦਾ ਸਵਾਗਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।