ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਟਿਕਟੌਕ ਵੀਡੀਓ ਬਣਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਐਸਜਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੇਵਕਾਂ ਨੂੰ ਅਜਿਹੇ ਲੋਕਾਂ 'ਤੇ ਨਜ਼ਰ ਰੱਖਣ ਲਈ ਵੀ ਕਿਹਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਸ਼ਾਨ ਨੂੰ ਧਿਆਨ ਵਿੱਚ ਰੱਖਦਿਆਂ ਸੋਸ਼ਲ ਮੀਡੀਆ ਦੀ ਵਰਤੋਂ ਨਾ ਕਰੋ।
ਸ੍ਰੀ ਦਰਬਾਰ ਸਾਹਿਬ 'ਚ ਪਹਿਲਾਂ ਵੀ ਟਿਕਟੋਕ ਮਨਾਹੀ ਦੇ ਪੋਸਟਰ ਲਗਾਏ ਗਏ ਸਨ ਤੇ ਇੱਕ ਵਾਰ ਫਿਰ ਗੁਰਦੁਆਰਾ ਸਾਹਿਬ ਦੇ ਚਾਰ-ਚੁਫੇਰੇ ਇਨ੍ਹਾਂ ਪੋਸਟਰਾਂ ਨੂੰ ਲਗਾ ਦਿੱਤਾ ਗਿਆ ਹੈ ਤਾਂ ਕਿ ਨਿਯਮਾਂ ਦੀ ਉਲੰਘਣ ਕਰਨ ਵਾਲੀ ਸੰਗਤ ਨੂੰ ਸਮਝ ਆ ਜਾਵੇ ਕਿ ਉਨ੍ਹਾਂ ਦੇ ਇਸ ਕੰਮ ਨਾਲ ਭਾਵਨਾਵਾਂ ਨੂੰ ਸੱਟ ਪਹੁੰਚ ਰਹੀ ਹੈ।